ਨਾਮਵਰ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ

News18 Punjab
Updated: May 13, 2019, 1:27 PM IST
share image
ਨਾਮਵਰ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੀ ਮੌਤ

  • Share this:
  • Facebook share img
  • Twitter share img
  • Linkedin share img
ਨਾਮਵਰ ਕਬੱਡੀ ਖਿਡਾਰੀ ਬਿੱਟੂ ਦੁਗਾਲ ਇਸ ਦੁਨੀਆਂ ਉਤੇ ਨਹੀਂ ਰਹੇ। ਦੁਗਾਲ ਦੀ ਮੌਤ ਦੀ ਖ਼ਬਰ ਬਾਹਰ ਆਉਂਦੇ ਹੀ ਕਬੱਡੀ ਪ੍ਰੇਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਬਿੱਟੂ ਦੇ ਪ੍ਰਸੰਸਕਾਂ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਸ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ।
ਦੱਸ ਦਈਏ ਕਿ 16 ਅਪ੍ਰੈਲ ਨੂੰ ਬਿੱਟੂ ਨੂੰ ਅਚਾਨਕ ਸਿਰ ‘ਚ ਦਰਦ ਮਹਿਸੂਸ ਹੋਇਆ ਸੀ।

ਇਸ ਮਗਰੋਂ ਉਸ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਤਾਂ ਉਥੇ ਡਾਕਟਰਾਂ ਨੇ ਉਸ ਦੇ ਦਿਮਾਗ ਦੀ ਨਾੜੀ ਫਟਣ ਦਾ ਇਲਾਜ ਸ਼ੁਰੂ ਕਰ ਦਿੱਤਾ।  ਡਾਕਟਰਾਂ ਨੇ ਬਿੱਟੂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਈ ਰੈਫਰ ਕਰ ਦਿੱਤਾ। ਜਿਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਕਬੱਡੀ ਖਿਡਾਰੀ ਨਰਿੰਦਰ ਸਿੰਘ ਨੂੰ ਬਿੱਟੂ ਦੁਗਾਲ ਦੇ ਨਾਂ ਤੋਂ ਹੀ ਮਸ਼ਹੂਰ ਸੀ ਅਤੇ ਉਸ ਦੀ ਖੇਡ ਦੇ ਕੌਮਾਂਤਰੀ ਪੱਧਰ 'ਤੇ ਚਰਚੇ ਸਨ।
First published: May 13, 2019
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading