ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ 'ਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ


Updated: January 16, 2019, 10:58 PM IST
ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ 'ਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ

Updated: January 16, 2019, 10:58 PM IST
ਪੁਣੇ ਵਿਚ ਚੱਲ ਰਹੀਆਂ ਖੇਲੋ ਇੰਡੀਆ ਯੂਥ ਗੇਮਜ਼ ਵਿਚ ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿੱਚ ਪੰਜਾਬ ਓਵਰ ਆਲ ਚੈਂਪੀਅਨ ਬਣਿਆ। ਪੰਜਾਬ ਨੇ ਅੱਜ ਚਾਰ ਤਮਗੇ ਜਿੱਤੇ ਜਿਨ੍ਹਾਂ ਵਿਚ ਇਕ ਸੋਨੇ, ਇਕ ਚਾਂਦੀ ਅਤੇ ਦੋ ਕਾਂਸੀ ਦੇ ਤਮਗੇ ਸ਼ਾਮਲ ਸਨ। ਇਹ ਚਾਰੇ ਤਮਗੇ ਨਿਸ਼ਾਨੇਬਾਜ਼ੀ ਦੇ ਅੰਡਰ 21 ਵਰਗ ਵਿਚ ਆਏ। ਪੰਜਾਬ ਵੱਲੋਂ ਅੱਜ ਜਿੱਤੇ ਤਮਗਿਆਂ ਨੂੰ ਮਿਲਾ ਕੇ ਹੁਣ ਤੱਕ ਜਿੱਤੇ ਤਮਗਿਆਂ ਦੀ ਗਿਣਤੀ 57 ਹੋ ਗਈ ਜਿਨ੍ਹਾਂ ਵਿੱਚ 19 ਸੋਨੇ, 15 ਚਾਂਦੀ ਤੇ 23 ਕਾਂਸੀ ਦੇ ਤਮਗੇ ਸ਼ਾਮਲ ਹਨ।

ਇਹ ਜਾਣਕਾਰੀ ਖੇਲੋ ਇੰਡੀਆ ਗੇਮਜ਼ ਵਿੱਚ ਪੰਜਾਬ ਦੇ ਸਟੇਟ ਸਪੋਰਟਸ ਮੈਨੇਜਰ ਸ੍ਰੀ ਗੁਰਲਾਲ ਸਿੰਘ ਰਿਆੜ ਨੇ ਦਿੱਤੀ। ਸ੍ਰੀ ਰਿਆੜ ਨੇ ਦੱਸਿਆ ਕਿ ਗੁਰਨਿਹਾਲ ਸਿੰਘ ਗਰਚਾ ਨੇ ਅੰਡਰ 21 ਦੇ ਸਕੀਟ ਸ਼ੂਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਿਆ। ਸਿਮਰਨ ਨੇ ਅੰਡਰ 21 ਦੇ ਸਕੀਟ ਸ਼ੂਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ। ਅਭੇ ਸਿੰਘ ਸੇਖੋਂ ਨੇ ਅੰਡਰ 21 ਦੇ ਸਕੀਟ ਸ਼ੂਟਿੰਗ ਤੇ ਅਰਜੁਨ ਸਿੰਘ ਚੀਮਾ ਤੇ ਪਰਦੀਪ ਕੌਰ ਨੇ ਅੰਡਰ 21 ਦੇ ਏਅਰ ਪਿਸਟਲ ਮਿਕਸਡ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ।
First published: January 16, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...