• Home
 • »
 • News
 • »
 • sports
 • »
 • MAN ARRESTED FOR THREATENING VIRAT KOHLI S DAUGHTER IN HYDERABAD

ਵਿਰਾਟ ਕੋਹਲੀ ਦੀ ਧੀ ਨੂੰ ਰੇਪ ਦੀ ਧਮਕੀ ਦੇਣ ਵਾਲਾ ਸ਼ਖਸ ਹੈਦਰਾਬਾਦ ਤੋਂ ਗ੍ਰਿਫਤਾਰ

23 ਸਾਲਾ ਰਾਮਨਾਗੇਸ਼ ਸ਼੍ਰੀਨਿਵਾਸ ਅਗੁਬਾਥਨੀ ਨੂੰ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਅਗੁਬਾਥਨੀ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ।

ਵਿਰਾਟ ਕੋਹਲੀ ਦੀ ਧੀ ਨੂੰ ਰੇਪ ਦੀ ਧਮਕੀ ਦੇਣ ਵਾਲਾ ਸ਼ਖਸ ਹੈਦਰਾਬਾਦ ਤੋਂ ਗ੍ਰਿਫਤਾਰ

 • Share this:
  ਨਵੀਂ ਦਿੱਲੀ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦੀ ਬੇਟੀ ਨਾਲ ਬਲਾਤਕਾਰ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਮੁੰਬਈ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। 23 ਸਾਲਾ ਰਾਮਨਾਗੇਸ਼ ਸ਼੍ਰੀਨਿਵਾਸ ਅਗੁਬਾਥਨੀ ਨੂੰ ਮੁੰਬਈ ਪੁਲਿਸ ਦੇ ਸਾਈਬਰ ਸੈੱਲ ਨੇ ਹੈਦਰਾਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ। ਅਗੁਬਾਥਨੀ ਪੇਸ਼ੇ ਤੋਂ ਸਾਫਟਵੇਅਰ ਇੰਜੀਨੀਅਰ ਹੈ।

  ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਹੁਣ ਅਗੁਬਾਥਨੀ ਨੂੰ ਮੁੰਬਈ ਲਿਆ ਰਹੀ ਹੈ। ਉਸਨੇ ਆਈਆਈਟੀ ਹੈਦਰਾਬਾਦ ਤੋਂ ਬੀਟੈੱਕ ਕੀਤੀ ਹੈ। ਦੱਸ ਦੇਈਏ ਕਿ ਆਈਸੀਸੀ ਟੀ-20 ਵਿਸ਼ਵ ਕੱਪ 'ਚ ਟੀਮ ਇੰਡੀਆ ਦੀ ਪਾਕਿਸਤਾਨ ਹੱਥੋਂ ਹਾਰ ਤੋਂ ਬਾਅਦ ਕਪਤਾਨ ਵਿਰਾਟ ਕੋਹਲੀ ਨੂੰ ਆਨਲਾਈਨ ਟ੍ਰੋਲ ਕੀਤਾ ਗਿਆ ਸੀ। ਉਸ ਦੀ 9 ਮਹੀਨੇ ਦੀ ਬੇਟੀ ਨੂੰ ਵੀ ਧਮਕੀ ਦਿੱਤੀ ਗਈ ਸੀ।

  ਇਸ 'ਤੇ ਦਿੱਲੀ ਮਹਿਲਾ ਕਮਿਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਵੀ ਜਾਰੀ ਕੀਤਾ ਸੀ। ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਸੀ ਕਿ ਜਿਸ ਤਰ੍ਹਾਂ 9 ਮਹੀਨੇ ਦੀ ਬੱਚੀ ਨੂੰ ਟਵਿਟਰ 'ਤੇ ਧਮਕੀਆਂ ਮਿਲ ਰਹੀਆਂ ਹਨ, ਉਹ ਸੱਚਮੁੱਚ ਸ਼ਰਮਨਾਕ ਹੈ।

  ਟਰੋਲਰਾਂ ਨੇ ਮੁਹੰਮਦ ਸ਼ਮੀ 'ਤੇ ਵੀ ਨਿਸ਼ਾਨਾ ਸਾਧਿਆ ਸੀ

  ਪਾਕਿਸਤਾਨ ਤੋਂ ਮਿਲੀ ਹਾਰ ਤੋਂ ਬਾਅਦ ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਵੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਟ੍ਰੋਲ ਕੀਤਾ ਗਿਆ। ਉਨ੍ਹਾਂ ਨੂੰ ਉਸ ਦੇ ਧਰਮ ਲਈ ਟ੍ਰੋਲ ਕੀਤਾ ਜਾ ਰਿਹਾ ਸੀ। ਇਸ ਦੇ ਨਾਲ ਹੀ ਨਿਊਜ਼ੀਲੈਂਡ ਖਿਲਾਫ ਮਿਲੀ ਹਾਰ ਤੋਂ ਬਾਅਦ ਵਿਰਾਟ ਕੋਹਲੀ ਅਤੇ ਲਗਭਗ ਪੂਰੀ ਟੀਮ ਇੰਡੀਆ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਗਿਆ।

  ਇਹ ਪਹਿਲੀ ਵਾਰ ਨਹੀਂ ਸੀ। ਇਸ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਧੀ ਨੂੰ ਵੀ ਆਈਪੀਐਲ 2020 ਦੌਰਾਨ ਚੇਨਈ ਸੁਪਰ ਕਿੰਗਜ਼ ਦੇ ਖ਼ਰਾਬ ਪ੍ਰਦਰਸ਼ਨ ਅਤੇ ਪਲੇਆਫ ਤੋਂ ਬਾਹਰ ਹੋਣ ਦੌਰਾਨ ਅਜਿਹੀਆਂ ਧਮਕੀਆਂ ਮਿਲੀਆਂ ਸਨ। ਅਜਿਹੇ ਵਿਵਹਾਰ ਅਤੇ ਧਮਕੀਆਂ ਦੀ ਸੋਸ਼ਲ ਮੀਡੀਆ 'ਤੇ ਵੀ ਭਾਰੀ ਆਲੋਚਨਾ ਹੋਈ।
  Published by:Ashish Sharma
  First published:
  Advertisement
  Advertisement