ਓਲੰਪਿਕ ਕਾਂਸੀ ਤਮਗਾ ਜੇਤੂ ਕਪਤਾਨ ਮਨਪ੍ਰੀਤ ਸਿੰਘ ਅਗਲੇ ਮਹੀਨੇ ਢਾਕਾ 'ਚ ਹੋਣ ਵਾਲੀ ਹੀਰੋ ਏਸ਼ੀਅਨ ਚੈਂਪੀਅਨਸ ਟਰਾਫੀ 'ਚ ਭਾਰਤ ਦੀ 20 ਮੈਂਬਰੀ ਪੁਰਸ਼ ਹਾਕੀ ਟੀਮ ਦੀ ਕਪਤਾਨੀ ਕਰਨਗੇ। ਜਦਕਿ ਅਨੁਭਵੀ ਗੋਲਕੀਪਰ ਪੀਆਰ ਸ਼੍ਰੀਜੇਸ਼ ਟੀਮ 'ਚ ਨਹੀਂ ਹੈ। ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਟੀਮ ਦੇ ਉਪ ਕਪਤਾਨ ਹੋਣਗੇ। ਇਹ ਟੂਰਨਾਮੈਂਟ 14 ਤੋਂ 22 ਦਸੰਬਰ ਤੱਕ ਖੇਡਿਆ ਜਾਵੇਗਾ। ਟੋਕੀਓ ਓਲੰਪਿਕ ਤੋਂ ਬਾਅਦ ਭਾਰਤ ਦਾ ਇਹ ਪਹਿਲਾ ਟੂਰਨਾਮੈਂਟ ਹੈ ਅਤੇ ਟੀਮ 'ਚ ਕਈ ਨਵੇਂ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ।
ਸ਼੍ਰੀਜੇਸ਼ ਨੂੰ ਆਰਾਮ ਦਿੱਤਾ ਗਿਆ ਹੈ ਅਤੇ ਗੋਲਕੀਪਿੰਗ ਦੀ ਜ਼ਿੰਮੇਵਾਰੀ ਕੇਬੀ ਪਾਠਕ ਅਤੇ ਸੂਰਜ ਕਰਕੇਰਾ 'ਤੇ ਹੋਵੇਗੀ। ਹਰਮਨਪ੍ਰੀਤ ਸਿੰਘ ਦੇ ਨਾਲ ਗੁਰਿੰਦਰ ਸਿੰਘ, ਜਰਮਨਪ੍ਰੀਤ ਸਿੰਘ, ਨੀਲਮ ਸੰਜੀਪ ਸੈਸ, ਦੀਪਸਨ ਟਿਰਕੀ, ਵਰੁਣ ਕੁਮਾਰ ਅਤੇ ਮਨਦੀਪ ਮੋਰ ਡਿਫੈਂਸ ਵਿੱਚ ਹੋਣਗੇ। ਮਿਡਫੀਲਡ ਦੀ ਕਮਾਨ ਮਨਪ੍ਰੀਤ, ਹਾਰਦਿਕ ਸਿੰਘ, ਜਸਕਰਨ ਸਿੰਘ, ਸੁਮਿਤ, ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ ਅਤੇ ਅਕਾਸ਼ਦੀਪ ਸਿੰਘ ਕਰਨਗੇ। ਅਗਲੀ ਕਤਾਰ ਵਿੱਚ ਲਲਿਤ ਉਪਾਧਿਆਏ, ਦਿਲਪ੍ਰੀਤ ਸਿੰਘ, ਗੁਰਸਾਹਿਬਜੀਤ ਸਿੰਘ, ਸ਼ਿਲਾਨੰਦ ਲਾਕੜਾ ਹੋਣਗੇ।
ਭਾਰਤ ਪਹਿਲੇ ਦਿਨ ਕੋਰੀਆ ਦਾ ਸਾਹਮਣਾ ਕਰੇਗਾ। ਜਾਪਾਨ, ਮਲੇਸ਼ੀਆ, ਪਾਕਿਸਤਾਨ ਅਤੇ ਬੰਗਲਾਦੇਸ਼ ਵੀ ਟੂਰਨਾਮੈਂਟ ਵਿੱਚ ਖੇਡਣਗੇ। ਮੁੱਖ ਕੋਚ ਗ੍ਰਾਹਮ ਰੀਡ ਨੇ ਕਿਹਾ ਕਿ ਅਸੀਂ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਟੀਮ ਦੀ ਚੋਣ ਕੀਤੀ ਹੈ। ਖਿਡਾਰੀਆਂ ਨੂੰ ਮੌਕੇ ਦੇਣ ਦੀ ਲੋੜ ਹੈ, ਤਾਂ ਹੀ ਮਜ਼ਬੂਤ ਟੀਮ ਤਿਆਰ ਹੋਵੇਗੀ। ਇਸ ਟੀਮ ਵਿੱਚ ਨੌਜਵਾਨ ਅਤੇ ਤਜਰਬੇਕਾਰ ਦੋਵੇਂ ਖਿਡਾਰੀ ਹਨ।
ਭਾਰਤ 14 ਦਸੰਬਰ ਨੂੰ ਕੋਰੀਆ, 15 ਨੂੰ ਬੰਗਲਾਦੇਸ਼, 17 ਨੂੰ ਪਾਕਿਸਤਾਨ, 18 ਨੂੰ ਮਲੇਸ਼ੀਆ ਅਤੇ 19 ਦਸੰਬਰ ਨੂੰ ਜਾਪਾਨ ਨਾਲ ਖੇਡੇਗਾ। ਸੈਮੀਫਾਈਨਲ 21 ਦਸੰਬਰ ਨੂੰ ਅਤੇ ਫਾਈਨਲ 22 ਦਸੰਬਰ ਨੂੰ ਖੇਡਿਆ ਜਾਵੇਗਾ। ਪਿਛਲੀ ਵਾਰ ਓਮਾਨ ਵਿੱਚ ਖੇਡੇ ਗਏ ਟੂਰਨਾਮੈਂਟ ਵਿੱਚ ਭਾਰੀ ਮੀਂਹ ਕਾਰਨ ਫਾਈਨਲ ਨਹੀਂ ਹੋ ਸਕਿਆ ਸੀ ਤਾਂ ਭਾਰਤ ਅਤੇ ਪਾਕਿਸਤਾਨ ਨੂੰ ਸਾਂਝੇ ਤੌਰ ’ਤੇ ਜੇਤੂ ਐਲਾਨਿਆ ਗਿਆ ਸੀ।
ਗੋਲਕੀਪਰ: ਕ੍ਰਿਸ਼ਨ ਬਹਾਦੁਰ ਪਾਠਕ, ਸੂਰਜ ਕਰਕੇਰਾ
ਡਿਫੈਂਡਰ: ਹਰਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਜਰਮਨਪ੍ਰੀਤ ਸਿੰਘ, ਨੀਲਮ ਸੰਜੀਪ ਸੈਸ, ਦਿਪਸਨ ਟਿਰਕੀ, ਵਰੁਣ ਕੁਮਾਰ ਅਤੇ ਮਨਦੀਪ ਮੋਰ।
ਮਿਡਫੀਲਡਰ: ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜਸਕਰਨ ਸਿੰਘ, ਸੁਮਿਤ, ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ ਅਤੇ ਅਕਾਸ਼ਦੀਪ ਸਿੰਘ
ਫਾਰਵਰਡ: ਲਲਿਤ ਉਪਾਧਿਆਏ, ਦਿਲਪ੍ਰੀਤ ਸਿੰਘ, ਗੁਰਸਾਹਿਬਜੀਤ ਸਿੰਘ, ਸ਼ਿਲਾਨੰਦ ਲਾਕੜਾ
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hockey, Indian Hockey Team, Manpree