ਮੋਗਾ ਨੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

News18 Punjab
Updated: August 14, 2019, 12:00 PM IST
ਮੋਗਾ ਨੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

  • Share this:
ਮੋਗਾ ਦੇ ਅਹਾਤਾ ਬਦਨ ਸਿੰਘ ਦੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਜਗਦੀਸ਼ ਸ਼ਰਮਾ (28) ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਕਰਨ ਦਾ ਆਦਿ ਸੀ। ਬੀਤੇ ਦਿਨ ਉਹ ਆਪਣੇ ਇਕ ਹੋਰ ਸਾਥੀ ਨਾਲ ਨਸ਼ੇ ਦਾ ਸੇਵਨ ਕਰਕੇ ਆਪਣੇ ਘਰ ਆ ਗਿਆ ਜਿਸ ਦੌਰਾਨ ਉਸ ਦੀ ਹਾਲਤ ਵਿਗੜ ਗਈ।

ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਉਤੇ ਤਿੰਨ ਨੌਜਵਾਨਾਂ ਉਤੇ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਉਤੇ ਦੋਸ਼ ਹਨ ਕਿ ਇਹ ਜਗਦੀਸ਼ ਸ਼ਰਮਾ ਨੂੰ ਨਸ਼ਾ ਦਿੰਦੇ ਸਨ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
First published: August 13, 2019
ਹੋਰ ਪੜ੍ਹੋ
ਅਗਲੀ ਖ਼ਬਰ