3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਆਈਸੀਯੂ ‘ਚ ਭਰਤੀ, ਹਾਲਤ ਗੰਭੀਰ

News18 Punjabi | News18 Punjab
Updated: May 9, 2020, 8:07 PM IST
share image
3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਆਈਸੀਯੂ ‘ਚ ਭਰਤੀ, ਹਾਲਤ ਗੰਭੀਰ
3 ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ ਆਈਸੀਯੂ ‘ਚ ਭਰਤੀ, ਹਾਲਤ ਗੰਭੀਰ

ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ ਵਿੱਚ ਭਾਰਤ ਨੂੰ ਸੋਨ ਤਗਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

  • Share this:
  • Facebook share img
  • Twitter share img
  • Linkedin share img
ਭਾਰਤ ਦੇ ਚੋਟੀ ਦੇ ਹਾਕੀ ਖਿਡਾਰੀ ਅਤੇ ਤਿੰਨ ਵਾਰੀ ਦੇ ਓਲੰਪਿਕ ਗੋਲਡ ਮੈਡਲਿਸਟ ਬਲਬੀਰ ਸਿੰਘ ਸੀਨੀਅਰ (95) ਦੀ ਤਬੀਅਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਬਲਬੀਰ ਸੀਨੀਅਰ ਦੇ ਦੋਹਤੇ ਕਬੀਰ ਨੇ ਭਾਸ਼ਾ ਨੂੰ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ। ਉਨ੍ਹਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ।

ਉਹਨਾਂ ਨੂੰ ਫੋਰਟਿਸ ਵਿਚ ਦਾਖਲ ਕਰਵਾਇਆ ਹੈ, ਜਿਥੇ ਉਹ ਆਈਸੀਯੂ ਵਿਚ ਹੈ। ਬਲਬੀਰ ਸਿੰਘ ਸੀਨੀਅਰ ਨੂੰ ਪਿਛਲੇ ਦੋ-ਤਿੰਨ ਦਿਨਾਂ ਤੋਂ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਸੀ, ਜਿਨ੍ਹਾਂ ਦਾ ਸਰੀਰ ਦਾ ਵੱਖ-ਵੱਖ ਅੰਗਾ ਉਤੇ ਅਸਰ ਹੋਇਆ ਹੈ ਅਤੇ ਉਨ੍ਹਾਂ ਦੀ ਹਾਲਤ ਬਹੁਤ ਚੰਗੀ ਨਹੀਂ ਹੈ। ਦੱਸਣਯੋਗ ਹੈ ਕਿ 95 ਸਾਲ ਬਲਬੀਰ ਸਿੰਘ ਨੂੰ ਬੀਤੇ ਸਾਲ ਸਾਹ ਸਬੰਧੀ ਤਕਲੀਫ ਹੋਣ ਕਾਰਨ ਚੰਡੀਗੜ੍ਹ ਦੇ ਪੀਜੀਆਈਐਮਈਆਰ ਵਿਚ ਭਰਤੀ ਕਰਵਾਇਆ ਗਿਆ ਸੀ।

ਬਲਬੀਰ ਸਿੰਘ ਸੀਨੀਅਰ ਨੇ ਲੰਡਨ, ਹੇਲਸਿੰਕੀ ਅਤੇ ਮੈਲਬਰਨ ਓਲੰਪਿਕ ਵਿੱਚ ਭਾਰਤ ਨੂੰ ਸੋਨ ਤਗਮਾ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡ ਖਿਲਾਫ 6-1 ਦੀ ਜਿੱਤ ਵਿੱਚ ਪੰਜ ਗੋਲ ਕੀਤੇ ਅਤੇ ਇਹ ਰਿਕਾਰਡ ਹਾਲੇ ਵੀ ਬਰਕਰਾਰ ਹੈ। ਉਹ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦਾ ਮੈਨੇਜਰ ਵੀ ਸੀ।

 

 
First published: May 9, 2020
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading