ਖੇਡ ਮੰਤਰੀ ਨੇ NBA ਲਈ ਚੁਣੇ ਗਏ ਪੰਜਾਬ ਦੇ ਚੌਥੇ ਖਿਡਾਰੀ ਨੂੰ ਦਿੱਤੀਆਂ ਮੁਬਾਰਕਾਂ

News18 Punjabi | News18 Punjab
Updated: July 29, 2020, 5:29 PM IST
share image
ਖੇਡ ਮੰਤਰੀ ਨੇ NBA ਲਈ ਚੁਣੇ ਗਏ ਪੰਜਾਬ ਦੇ ਚੌਥੇ ਖਿਡਾਰੀ ਨੂੰ ਦਿੱਤੀਆਂ ਮੁਬਾਰਕਾਂ
ਖੇਡ ਮੰਤਰੀ ਨੇ NBA ਲਈ ਚੁਣੇ ਗਏ ਪੰਜਾਬ ਦੇ ਚੌਥੇ ਖਿਡਾਰੀ ਨੂੰ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਪ੍ਰਿੰਸਪਾਲ ਸਿੰਘ ਸੂਬੇ ਦੇ ਨੌਜਵਾਨਾਂ ਲਈ ਵੱਡੀ ਪ੍ਰੇਰਣਾ ਹੈ ਕਿਉਂ ਜੋ ਉਸ ਨੇ ਮੁਸ਼ਕਲ ਹਾਲਾਤ ਵਿੱਚ ਵੀ ਸਫ਼ਲਤਾ ਦੇ ਅਸਮਾਨ ਛੂਹੇ। ਹਾਲਾਂਕਿ ਉਹ 14 ਸਾਲ ਦੀ ਉਮਰ ਤੱਕ ਬਾਸਕਿਟਬਾਲ ਦੀਆਂ ਮੁਢਲੀਆਂ ਬਾਰੀਕੀਆਂ ਤੋਂ ਵੀ ਅਣਜਾਣ ਸੀ।

  • Share this:
  • Facebook share img
  • Twitter share img
  • Linkedin share img
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੰਯੁਕਤ ਰਾਸ਼ਟਰ ਅਮਰੀਕਾ ਦੀ ਪ੍ਰਮੁੱਖ ਪੇਸ਼ੇਵਾਰਾਨਾ ਬਾਸਕਿਟਬਾਲ ਲੀਗ, ਨੈਸ਼ਨਲ ਬਾਸਕਿਟਬਾਲ ਐਸੋਸੀਏਸ਼ਨ (ਐਨ.ਬੀ.ਏ.) ਦੀ ਲੀਗ-ਜੀ ਵਿੱਚ ਚੁਣੇ ਜਾਣ ਲਈ ਪ੍ਰਿੰਸਪਾਲ ਸਿੰਘ ਨੂੰ ਵਧਾਈ ਦਿੱਤੀ ਹੈ।

ਐਨ.ਬੀ.ਏ. ਵਿੱਚ ਖੇਡਣ ਲਈ 6 ਫ਼ੁੱਟ 10 ਇੰਚ ਲੰਮੇ 19 ਸਾਲਾ ਖਿਡਾਰੀ ਦੀ ਚੋਣ ’ਤੇ ਖ਼ੁਸ਼ੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਸਤਨਾਮ ਸਿੰਘ ਭਮਰਾ, ਪਾਲਪ੍ਰੀਤ ਸਿੰਘ ਬਰਾੜ ਅਤੇ ਅਮਜੋਤ ਸਿੰਘ ਗਿੱਲ ਤੋਂ ਬਾਅਦ ਪ੍ਰਿੰਸਪਾਲ ਸਿੰਘ ਪੰਜਾਬ ਦਾ ਚੌਥਾ ਅਜਿਹਾ ਖਿਡਾਰੀ ਹੋਵੇਗਾ, ਜਿਸ ਨੇ ਸ਼ਾਨਦਾਰ ਮਾਅਰਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬਾਸਕਿਟਬਾਲ ਐਸੋਸੀਏਸ਼ਨ ਅਤੇ ਬਾਸਕਿਟਬਾਲ ਫ਼ੈਡਰੇਸ਼ਨ ਆਫ਼ ਇੰਡੀਆ ਅਧੀਨ ਚੱਲ ਰਹੀ ਵੱਕਾਰੀ ਨਰਸਰੀ ‘ਲੁਧਿਆਣਾ ਬਾਸਕਿਟਬਾਲ ਅਕੈਡਮੀ’ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸਪਾਲ ਸਿੰਘ  ਨੇ ਇਸ ਉਚਾਈ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕੀਤੀ ਹੈ।

ਭਵਿੱਖ ਵਿੱਚ ਪ੍ਰਿੰਸਪਾਲ ਸਿੰਘ ਦੇ ਵੱਡੀਆਂ ਮੱਲਾਂ ਮਾਰਨ ਦੀ ਕਾਮਨਾ ਕਰਦਿਆਂ ਰਾਣਾ ਸੋਢੀ ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਨੇੜਲੇ ਪਿੰਡ ਕਾਦੀਆਂ ਗੁੱਜਰਾਂ ਵਿੱਚ ਰਹਿੰਦੇ ਉਸ ਦੇ ਪਿਤਾ ਗੁਰਮੇਜ ਸਿੰਘ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਉਸ ਨੂੰ ਖੇਡ ਪਿੜ ਵਿੱਚ ਲਿਆਂਦਾ। ਉਨ੍ਹਾਂ ਕਿਹਾ ਕਿ ਪ੍ਰਿੰਸਪਾਲ ਸਿੰਘ ਦਾ ਐਨ.ਬੀ.ਏ. ਵਿੱਚ ਪ੍ਰਵੇਸ਼, ਵਿਸ਼ਵ ਦੀ ਵੱਕਾਰੀ ਲੀਗ ਵਿੱਚ ਖੇਡਣ ਦੇ ਉਸ ਦੇ ਸੁਪਨੇ ਦੇ ਪੂਰਾ ਹੋਣ ਦੇ ਨਜ਼ਦੀਕ ਹੈ। ਪ੍ਰਿੰਸਪਾਲ ਸਿੰਘ  ਐਨ.ਬੀ.ਏ. ਦੀ ਜੀ-ਲੀਗ ਵਿੱਚ ਖੇਡਣ ਵਾਲਾ ਤੀਜਾ ਭਾਰਤੀ ਖਿਡਾਰੀ ਹੋਵੇਗਾ। ਉਹ 21 ਮੈਂਬਰੀ ਐਨ.ਬੀ.ਏ.-ਚੋਣ ਟੀਮ ਦੀ ਨੁਮਾਇੰਦਗੀ ਕਰੇਗਾ ਅਤੇ ਐਨ.ਬੀ.ਏ. ਨਾਲ ਉਹ ਸਿੱਧਾ ਇਕਰਾਰਨਾਮਾ ਕਰੇਗਾ। ਐਨ.ਬੀ.ਏ. ਅਕੈਡਮੀ ਦੇ ਗ੍ਰੈਜੂਏਟ ਪ੍ਰਿੰਸਪਾਲ ਸਿੰਘ  ਨੇ ਅਗਲੇ ਸੀਜ਼ਨ ਵਿੱਚ ਐਨ.ਬੀ.ਏ. ਦੀ ਜੀ ਲੀਗ ਵਿੱਚ ਖੇਡਣ ਲਈ ਦਸਤਖ਼ਤ ਕੀਤੇ ਹਨ।
ਪੰਜਾਬ ਦੇ ਖੇਡ ਮੰਤਰੀ ਨੇ ਕਿਹਾ ਕਿ ਪ੍ਰਿੰਸਪਾਲ ਸਿੰਘ ਸੂਬੇ ਦੇ ਨੌਜਵਾਨਾਂ ਲਈ ਵੱਡੀ ਪ੍ਰੇਰਣਾ ਹੈ ਕਿਉਂ ਜੋ ਉਸ ਨੇ ਮੁਸ਼ਕਲ ਹਾਲਾਤ ਵਿੱਚ ਵੀ ਸਫ਼ਲਤਾ ਦੇ ਅਸਮਾਨ ਛੂਹੇ। ਹਾਲਾਂਕਿ ਉਹ 14 ਸਾਲ ਦੀ ਉਮਰ ਤੱਕ ਬਾਸਕਿਟਬਾਲ ਦੀਆਂ ਮੁਢਲੀਆਂ ਬਾਰੀਕੀਆਂ ਤੋਂ ਵੀ ਅਣਜਾਣ ਸੀ।

ਜ਼ਿਕਰਯੋਗ ਹੈ ਕਿ ਪ੍ਰਿੰਸਪਾਲ ਸਿੰਘ ਸਾਲ 2017 ਵਿੱਚ ਐਨ.ਬੀ.ਏ. ਅਕੈਡਮੀ ਦਿੱਲੀ ਵਿੱਚ ਸ਼ਾਮਲ ਹੋਇਆ ਅਤੇ ਨਵੰਬਰ 2018 ਵਿੱਚ ਐਨ.ਬੀ.ਏ. ਗਲੋਬਲ ਅਕੈਡਮੀ, ਆਸਟਰੇਲੀਆ ਵਿੱਚ ਚਲਾ ਗਿਆ। ਆਪਣੇ ਐਨ.ਬੀ.ਏ. ਦੇ ਸਫ਼ਰ ਦੌਰਾਨ ਉਸ ਨੇ ਬਾਸਕਿਟਬਾਲ ਵਿਦਾਊਟ ਬਾਰਡਰਜ਼ (ਬੀ.ਡਬਲਯੂ.ਬੀ.) ਏਸ਼ੀਆ 2018, ਬੀ.ਡਬਲਯੂ.ਬੀ. ਗਲੋਬਲ 2018 ਅਤੇ ਐਨ.ਬੀ.ਏ. ਗਲੋਬਲ ਕੈਂਪ 2018 ਵਰਗੇ ਕਈ ਕੌਮਾਂਤਰੀ ਬਾਸਕਿਟਬਾਲ ਟੂਰਨਾਮੈਂਟਾਂ ਵਿੱਚ ਹਿੱਸਾ ਲਿਆ। ਪਿ੍ਰੰਸਪਾਲ ਸਿੰਘ ਨੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੀਨੀਅਰ ਪੁਰਸ਼ ਟੀਮ ਰਾਹੀਂ ਭਾਰਤ ਦੀ ਨੁਮਾਇੰਦਗੀ ਵੀ ਕੀਤੀ।
Published by: Ashish Sharma
First published: July 29, 2020, 5:27 PM IST
ਹੋਰ ਪੜ੍ਹੋ
ਅਗਲੀ ਖ਼ਬਰ
corona virus btn
corona virus btn
Loading