ਨਵੀਂ ਦਿੱਲੀ: ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੀ ਬੱਲੇਬਾਜ਼ੀ ਦਾ ਹਰ ਕੋਈ ਫੈਨ ਹੈ। ਭਾਵੇਂ ਹੀ ਧੋਨੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ, ਫਿਰ ਵੀ ਪ੍ਰਸ਼ੰਸਕ ਆਈਪੀਐੱਲ ਵਿੱਚ ਮਾਹੀ ਦੀ ਬੱਲੇਬਾਜ਼ੀ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਧੋਨੀ ਆਈਪੀਐਲ ਵਿੱਚ ਚੇਨਈ ਸੁਪਰ ਕਿੰਗਜ਼ ਦੀ ਕਪਤਾਨੀ ਕਰ ਰਹੇ ਹਨ। ਹਾਲਾਂਕਿ, ਆਈਪੀਐਲ ਦੇ ਆਗਾਮੀ ਸੀਜ਼ਨ ਤੋਂ ਪਹਿਲਾਂ ਕੋਲਕਾਤਾ ਨਾਈਟ ਰਾਈਡਰਜ਼ ਦੇ ਸਹਿ-ਮਾਲਕ ਸ਼ਾਹਰੁਖ ਖਾਨ ਦਾ ਕਹਿਣਾ ਹੈ ਕਿ ਜਦੋਂ ਉਹ ਧੋਨੀ ਨੂੰ ਬੱਲੇਬਾਜ਼ੀ ਲਈ ਕ੍ਰੀਜ਼ 'ਤੇ ਆਉਂਦੇ ਦੇਖਦੇ ਹਨ ਤਾਂ ਉਹ ਘਬਰਾ ਜਾਂਦੇ ਹਨ।
ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਦੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ #AskSRK ਟ੍ਰੈਂਡ ਚਲਾ ਕੇ ਲੋਕਾਂ ਦੇ ਕਈ ਸਵਾਲਾਂ ਦੇ ਜਵਾਬ ਦਿੱਤੇ। ਆਦਿਤਿਆ 07 ਨਾਮ ਦੇ ਇੱਕ ਯੂਜ਼ਰ ਨੇ ਸ਼ਾਹਰੁਖ ਨੂੰ ਸਵਾਲ ਪੁੱਛਿਆ, 'ਜਦੋਂ ਐਮਐਸ ਧੋਨੀ ਕੇਕੇਆਰ ਦੇ ਖਿਲਾਫ ਬੱਲੇਬਾਜ਼ੀ ਕਰਨ ਲਈ ਕ੍ਰੀਜ਼ 'ਤੇ ਆਉਂਦੇ ਹਨ ਤਾਂ ਤੁਸੀਂ ਕਿਵੇਂ ਮਹਿਸੂਸ ਕਰਦੇ ਹੋ? ਇਸ 'ਤੇ ਸ਼ਾਹਰੁਖ ਨੇ ਕਿਹਾ, 'ਹਾ ਹਾ ਮੈਂ ਘਬਰਾ ਜਾਂਦਾ ਹਾਂ।'
ਫਿਲਮ 'ਪਠਾਨ' ਨੂੰ ਲੈ ਕੇ ਵਿਵਾਦਾਂ 'ਚ ਘਿਰੇ ਸ਼ਾਹਰੁਖ ਖਾਨ
ਸ਼ਾਹਰੁਖ ਖਾਨ IPL ਦੌਰਾਨ ਆਪਣੀ ਟੀਮ ਕੋਲਕਾਤਾ ਨਾਈਟ ਰਾਈਡਰਜ਼ ਨੂੰ ਚੀਅਰ ਕਰਨ ਲਈ ਸਟੇਡੀਅਮ ਪਹੁੰਚੇ। 'ਕਿੰਗ ਖਾਨ' ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ 'ਪਠਾਨ' ਨੂੰ ਲੈ ਕੇ ਵਿਵਾਦਾਂ 'ਚ ਘਿਰੇ ਹੋਏ ਹਨ। ਇਸ ਫਿਲਮ ਦੇ ਗੀਤ 'ਬੇਸ਼ਰਮ ਰੰਗ' 'ਚ ਅਭਿਨੇਤਰੀ ਦੀਪਿਕਾ ਪਾਦੁਕੋਣ ਦੇ ਭਗਵੇਂ ਪਹਿਰਾਵੇ ਨੂੰ ਲੈ ਕੇ ਕਾਫੀ ਹੰਗਾਮਾ ਹੋ ਰਿਹਾ ਹੈ। 'ਬੇਸ਼ਰਮ ਰੰਗ' ਗੀਤ 'ਚ ਦੀਪਿਕਾ ਬਿਕਨੀ 'ਚ ਨਜ਼ਰ ਆ ਰਹੀ ਹੈ ਜਿਸ ਦੀ ਕਾਫੀ ਚਰਚਾ ਹੋ ਰਹੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, MS Dhoni, Shahrukh Khan, Sports