Shubman Gill 1000 ODI Runs: ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨਿਊਜ਼ੀਲੈਂਡ (IND Vs NZ) ਦੇ ਖਿਲਾਫ ਪਹਿਲੇ ਵਨਡੇ ਵਿੱਚ ਇਤਿਹਾਸ ਰਚ ਦਿੱਤਾ ਹੈ। ਗਿੱਲ ਵਨਡੇ 'ਚ ਸਭ ਤੋਂ ਤੇਜ਼ 1000 ਦੌੜਾਂ ਬਣਾਉਣ ਵਾਲੇ ਭਾਰਤੀ ਬੱਲੇਬਾਜ਼ ਬਣ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਵਿਰਾਟ ਕੋਹਲੀ ਅਤੇ ਸ਼ਿਖਰ ਧਵਨ ਦੇ ਰਿਕਾਰਡ ਨੂੰ ਤੋੜ ਦਿੱਤਾ। ਗਿੱਲ ਨੇ 87 ਗੇਂਦਾਂ ਵਿੱਚ ਵਨਡੇ ਕਰੀਅਰ ਦਾ ਤੀਜਾ ਸੈਂਕੜਾ ਲਗਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 14 ਚੌਕੇ ਅਤੇ 2 ਛੱਕੇ ਲਗਾਏ।
ਸ਼ੁਭਮਨ ਗਿੱਲ ਨੂੰ 1000 ਦੌੜਾਂ ਬਣਾਉਣ ਲਈ 19 ਪਾਰੀਆਂ ਦਾ ਸਹਾਰਾ ਲੈਣਾ ਪਿਆ। ਇਸ ਤੋਂ ਪਹਿਲਾਂ ਭਾਰਤ ਵੱਲੋਂ ਵਿਰਾਟ ਕੋਹਲੀ ਅਤੇ ਸ਼ਿਖਰ ਧਵਨ ਨੇ ਇੱਕੋ 24-24 ਪਾਰੀਆਂ ਵਿੱਚ ਇਹ ਉਪਲਬਧੀ ਹਾਸਲ ਕੀਤੀ ਸੀ। ਕੁੱਲ ਮਿਲਾ ਕੇ ਗੱਲ ਕਰੀਏ ਤਾਂ ਸ਼ੁਭਮਨ ਗਿੱਲ ਫਖਰ ਜਾਮਨ ਤੋਂ ਬਾਅਦ ਸਭ ਤੋਂ ਤੇਜ਼ ਇਕ ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਦੂਜੇ ਬੱਲੇਬਾਜ਼ ਬਣ ਗਏ ਹਨ। ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਨੇ 18 ਵਨਡੇ ਪਾਰੀਆਂ 'ਚ ਇਹ ਕਾਰਨਾਮਾ ਕੀਤਾ ਹੈ।
ਸ਼ੁਭਮਨ ਗਿੱਲ ਨੇ ਲਗਾਤਾਰ ਦੂਜਾ ਸੈਂਕੜਾ ਲਗਾਇਆ
ਸ਼ੁਭਮਨ ਗਿੱਲ ਦਾ ਇੱਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇਹ ਲਗਾਤਾਰ ਦੂਜਾ ਸੈਂਕੜਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼੍ਰੀਲੰਕਾ ਖਿਲਾਫ ਤਿੰਨ ਮੈਚਾਂ ਦੀ ਸੀਰੀਜ਼ ਦੇ ਤੀਜੇ ਅਤੇ ਆਖਰੀ ਵਨਡੇ 'ਚ ਧਮਾਕੇਦਾਰ ਸੈਂਕੜਾ ਲਗਾਇਆ ਸੀ। ਗਿੱਲ ਨੇ ਕਪਤਾਨ ਰੋਹਿਤ ਸ਼ਰਮਾ ਨਾਲ ਪਹਿਲੀ ਵਿਕਟ ਲਈ 60 ਦੌੜਾਂ ਦੀ ਸਾਂਝੇਦਾਰੀ ਕੀਤੀ। ਗਿੱਲ ਨੇ ਸੂਰਿਆਕੁਮਾਰ ਯਾਦਵ ਨਾਲ ਮਿਲ ਕੇ ਚੌਥੀ ਵਿਕਟ ਲਈ 65 ਦੌੜਾਂ ਜੋੜੀਆਂ। ਸ਼ੁਭਮਨ ਗਿੱਲ ਨੂੰ ਇਸ ਮੈਚ ਤੋਂ ਪਹਿਲਾਂ 106 ਦੌੜਾਂ ਦੀ ਲੋੜ ਸੀ। ਉਸਨੇ ਇੱਕ ਚੌਕਾ ਲਗਾ ਕੇ ਆਪਣੀਆਂ ਇੱਕ ਹਜ਼ਾਰ ਇੱਕ ਰੋਜ਼ਾ ਦੌੜਾਂ ਪੂਰੀਆਂ ਕੀਤੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: BCCI, Cricket News, Virat, Virat Kohli