ਨਵੀਂ ਦਿੱਲੀ. ਟੀਮ ਇੰਡੀਆ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਅਕਸਰ ਆਪਣੀ ਖੇਡ ਦੇ ਨਾਲ-ਨਾਲ ਡੇਟਿੰਗ ਨੂੰ ਲੈ ਕੇ ਵੀ ਸੁਰਖੀਆਂ 'ਚ ਰਹਿੰਦੇ ਹਨ। ਸਾਰਾ ਤੇਂਦੁਲਕਰ ਤੋਂ ਬਾਅਦ ਹੁਣ ਸ਼ੁਭਮਨ ਗਿੱਲ ਦਾ ਨਾਂ ਪਿਛਲੇ ਕੁਝ ਸਮੇਂ ਤੋਂ ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਨਾਲ ਜੁੜਿਆ ਹੈ। ਹਾਲਾਂਕਿ ਸ਼ੁਭਮਨ ਅਤੇ ਸਾਰਾ ਵੱਲੋਂ ਇਸ ਰਿਸ਼ਤੇ ਨੂੰ ਲੈ ਕੇ ਕੋਈ ਬਿਆਨ ਨਹੀਂ ਆਇਆ ਹੈ ਪਰ ਦੋਵਾਂ ਨੂੰ ਅਕਸਰ ਇਕੱਠੇ ਦੇਖਿਆ ਜਾਂਦਾ ਹੈ। ਇੱਕ ਵਾਰ ਫਿਰ ਸ਼ੁਭਮਨ ਗਿੱਲ ਅਤੇ ਸਾਰਾ ਅਲੀ ਖਾਨ ਨੂੰ ਜੈਪੁਰ ਏਅਰਪੋਰਟ 'ਤੇ ਸਪਾਟ ਕੀਤਾ ਗਿਆ ਹੈ। ਸਾਰਾ ਅਤੇ ਸ਼ੁਭਮਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਹ ਤਸਵੀਰਾਂ ਕਦੋਂ ਅਤੇ ਕਿੱਥੇ ਲਈਆਂ ਗਈਆਂ ਹਨ, ਇਸ ਦੀ ਪੁਸ਼ਟੀ ਨਹੀਂ ਹੋਈ ਹੈ ਪਰ ਸੋਸ਼ਲ ਮੀਡੀਆ 'ਤੇ ਇਹ ਤਸਵੀਰਾਂ ਜੈਪੁਰ ਏਅਰਪੋਰਟ ਦੀਆਂ ਦੱਸੀਆਂ ਜਾ ਰਹੀਆਂ ਹਨ।
ਨਵੇਂ ਸਾਲ 'ਚ ਸ਼ੁਭਮਨ ਅਤੇ ਸਾਰਾ ਅਲੀ ਖਾਨ ਦੀਆਂ ਤਸਵੀਰਾਂ ਵਾਇਰਲ ਹੋਣ ਤੋਂ ਬਾਅਦ ਪ੍ਰਸ਼ੰਸਕ ਅੰਦਾਜ਼ਾ ਲਗਾ ਰਹੇ ਹਨ ਕਿ ਦੋਵਾਂ ਨੇ ਨਵਾਂ ਸਾਲ ਰਾਜਸਥਾਨ 'ਚ ਇਕੱਠੇ ਮਨਾਇਆ ਹੈ। ਇਸ ਤੋਂ ਪਹਿਲਾਂ ਵੀ ਸਾਰਾ ਅਤੇ ਸ਼ੁਭਮਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਸ ਤੋਂ ਇਲਾਵਾ ਸ਼ੁਭਮਨ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੇ ਇਕ ਦੋਸਤ ਨੇ ਅਜਿਹਾ ਕੈਪਸ਼ਨ ਦਿੱਤਾ ਸੀ, ਜਿਸ ਤੋਂ ਬਾਅਦ ਸ਼ੁਭਮਨ ਅਤੇ ਸਾਰਾ ਦੇ ਰਿਸ਼ਤੇ ਨੂੰ ਲੈ ਕੇ ਅਫਵਾਹਾਂ ਉਡਣ ਲੱਗੀਆਂ ਸਨ। ਹਾਲਾਂਕਿ ਬਾਅਦ 'ਚ ਸ਼ੁਭਮਨ ਦੇ ਦੋਸਤ ਨੇ ਉਸ ਪੋਸਟ ਨੂੰ ਹਟਾ ਦਿੱਤਾ।
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਸ਼ੁਭਮਨ ਗਿੱਲ ਅਤੇ ਸਾਰਾ ਅਲੀ ਖਾਨ ਦੀਆਂ ਤਸਵੀਰਾਂ ਦੀ ਪੁਸ਼ਟੀ ਨਹੀਂ ਕਰਦਾ ਹੈ। ਇਹ ਤਸਵੀਰਾਂ ਫੈਨਜ਼ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਸ਼ੁਭਮਨ ਗਿੱਲ ਨੇ ਪਿਛਲੇ ਸਾਲ ਨਵੰਬਰ 'ਚ ਮਸ਼ਹੂਰ ਪੰਜਾਬੀ ਚੈਟ ਸ਼ੋਅ 'ਦਿਲ ਦੀਆ ਗਲਾ' 'ਚ ਸਾਰਾ ਅਲੀ ਖਾਨ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਵੀ ਦਿੱਤਾ ਸੀ। ਹਾਲਾਂਕਿ, ਉਸਦਾ ਜਵਾਬ ਸਪੱਸ਼ਟ ਨਹੀਂ ਸੀ ਅਤੇ ਇਸ ਜਵਾਬ ਨੇ ਪ੍ਰਸ਼ੰਸਕਾਂ ਨੂੰ ਹੋਰ ਵੀ ਉਲਝਣ ਵਿੱਚ ਪਾ ਦਿੱਤਾ। ਸ਼ੋਅ ਦੀ ਹੋਸਟ ਯਾਨੀ ਪੰਜਾਬੀ ਅਦਾਕਾਰਾ ਸੋਨਮ ਬਾਜਵਾ ਨੇ ਕ੍ਰਿਕਟਰ ਨੂੰ ਪੁੱਛਿਆ ਕਿ ਬਾਲੀਵੁੱਡ ਦੀ ਸਭ ਤੋਂ ਫਿੱਟ ਮਹਿਲਾ ਅਦਾਕਾਰਾ ਕੌਣ ਹੈ? ਬਿਨਾਂ ਦੇਰੀ ਕੀਤੇ ਸ਼ੁਭਮਨ ਨੇ ਸਾਰਾ ਅਲੀ ਖਾਨ ਦਾ ਨਾਂ ਲਿਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, Cricket News, Cricket news update, Hindi Films, Sara Ali Khan, Sports