ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨੀ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਖੇਡਾਂ ਵਿਚ ਫੁੱਟਬਾਲ ਵੀ ਲੋਕਾਂ ਦੀ ਪਸੰਦੀਦਾ ਖੇਡ ਹੈ। ਪੰਜਾਬ ਵਿਚ ਪਹਿਲੀ ਵਾਰ ਫੁੱਟਬਾਲ ਦੀ ਖੇਡ ਨੂੰ ਉਤਸ਼ਾਹਤ ਕਰਨ ਲਈ ਖਾਲਸਾ ਕਲੱਬ ਨੇ ਨਿਵੇਕਲੀ ਪਹਿਲ ਕੀਤੀ ਹੈ।
ਇਸ ਸਬੰਧੀ ਖਾਲਸਾ ਫੁੱਟਬਾਲ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਲਸਾ ਫੁੱਟਬਾਲ ਕਲੱਬ ਵੱਲੋਂ ਨਿਵੇਕਲੀ ਪਹਿਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਸਾਬਤ ਸੂਰਤ ਖਿਡਾਰੀਆਂ ਦੀ ਫੁੱਟਬਾਲ ਟੀਮ ਬਣਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਅੰਮ੍ਰਿਤਸਰ ਖਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ ਵਿਚ ਉਦਘਾਟਨ ਸਮਾਰੋਹ ਹੋਏਗਾ। 8 ਫਰਵਰੀ ਨੂੰ ਚੰਡੀਗੜ੍ਹ ਵਿਚ ਫਾਈਨਲ ਮੁਕਾਬਲੇ ਹੋਣਗੇ।
ਸੂਬੇ ਭਰ ਵਿਚੋਂ ਕੁੱਲ 23 ਟੀਮਾਂ ਲੈਣਗੀਆਂ ਹਿੱਸਾ, ਹਰ ਟੀਮ ਦੇ ਖਿਡਾਰੀਆਂ ਨੂੰ ਟਰੈਕ ਸੂਟ ਤੇ ਖੇਡ ਕਿੱਟਾਂ ਮਿਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਜੇਤੂ ਟੀਮ ਨੂੰ 5 ਲੱਖ ਰੁਪਏ ਤੇ ਦੂਜੇ ਸਥਾਨ ਦੀ ਟੀਮ ਨੂੰ 3 ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਜੇਤੂ ਟੀਮ ਦੇ ਕੋਚ ਨੂੰ 51 ਹਜਾਰ ਅਤੇ ਉੱਪ ਜੇਤੂ ਟੀਮ ਦੇ ਕੋਚ ਨੂੰ 31 ਹਜਾਰ ਦਾ ਇਨਾਮ ਦਿੱਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।