ਨਵੀਂ ਦਿੱਲੀ: ਦੋ ਵਾਰ ਓਲੰਪਿਕ (Olympic) ਤਮਗਾ ਜਿੱਤਣ ਵਾਲੀ ਬੈਡਮਿੰਟਨ (Badminton) ਖਿਡਾਰੀ ਪੀਵੀ ਸਿੰਧੂ (PV Sindhu) ਨੂੰ ਪਦਮ ਵਿਭੂਸ਼ਣ ਪੁਰਸਕਾਰ (Padam Vibhushan) ਨਾਲ ਨਿਵਾਜਿਆ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਵਿੱਚ ਪੀਵੀ ਸਿੰਧੂ ਨੂੰ ਪਦਮ ਵਿਭੂਸ਼ਣ ਦਿੱਤਾ। ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੀ ਸ਼ਾਮਲ ਰਹੇ।
ਪੀਵੀ ਸਿੰਧੂ ਨੇ ਪਿਛਲੇ ਸਾਲ ਵਿਸ਼ਵ ਚੈਂਪੀਅਨਸ਼ਿਪ ਜਿੱਤੀ ਸੀ ਅਤੇ ਅਜਿਹਾ ਕਰਨ ਵਾਲੀ ਉਹ ਪਹਿਲੀ ਭਾਰਤੀ ਖਿਡਾਰਨ (First Indian Player) ਹੈ। ਰੀਓ ਵਿੱਚ 2016 ਓਲੰਪਿਕ ਵਿੱਚ, ਉਸਨੇ ਚਾਂਦੀ ਦਾ ਤਗਮਾ ਜਿੱਤਿਆ। ਸਾਲ 2015 ਵਿੱਚ ਉਨ੍ਹਾਂ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸਿੰਧੂ ਨੇ ਟੋਕੀਓ ਓਲੰਪਿਕ 2020 (Tokyo Olympic 2020) ਵਿੱਚ ਕਾਂਸੀ ਦਾ ਤਗਮਾ (Bronze Medal) ਜਿੱਤਿਆ ਸੀ। ਇਸ ਨਾਲ ਪੀਵੀ ਸਿੰਧੂ ਦੋ ਓਲੰਪਿਕ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਅਤੇ ਦੂਜੀ ਖਿਡਾਰਨ ਬਣ ਗਈ ਹੈ।
ਇਸ ਸਾਲ ਹੀ ਟੋਕੀਓ ਓਲੰਪਿਕ ਵਿੱਚ ਟੀਮ ਦੀ ਅਗਵਾਈ ਕਰਨ ਵਾਲੀ ਮਹਿਲਾ ਹਾਕੀ ਟੀਮ (Indian women Hockey) ਦੀ ਕਪਤਾਨ ਰਾਣੀ ਰਾਮਪਾਲ (Rani Rampal) ਨੂੰ ਪਦਮਸ਼੍ਰੀ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ। ਰਾਣੀ ਰਾਮਪਾਲ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਹਾਕੀ ਟੀਮ, ਜਿਸ ਨੂੰ ਸਰਕਾਰ ਵੱਲੋਂ ਦੇਸ਼ ਦਾ ਚੌਥਾ ਸਰਵਉੱਚ ਨਾਗਰਿਕ ਪੁਰਸਕਾਰ ਪਦਮਸ਼੍ਰੀ ਮਿਲਿਆ ਹੈ, ਨੂੰ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਬਰਤਾਨੀਆ ਹੱਥੋਂ 3-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਟੋਕੀਓ ਓਲੰਪਿਕ ਵਿੱਚ ਚੌਥੇ ਸਥਾਨ 'ਤੇ ਰਹੀ। ਓਲੰਪਿਕ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਇਹ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Hockey, Indian Hockey Team, Narendra modi, Olympic, PV Sindhu, Ramnath Kovind, Sports, Tokyo Olympics 2021