ਸ੍ਰੀਜੇਸ਼ 4 ਦੇਸ਼ਾਂ ਦੇ ਟੂਰਨਾਮੈਂਟ ਲਈ 20 ਮੈਂਬਰੀ ਟੀਮ 'ਚ ਸ਼ਾਮਿਲ
ਨਵੀਂ ਦਿੱਲੀ: ਗੋਲਕੀਪਰ ਪੀਆਰ ਸ੍ਰੀਜੇਸ਼ ਨੂੰ ਨਿਊਜ਼ੀਲੈਂਡ ਵਿੱਚ ਹੋਣ ਵਾਲੇ ਚਾਰ ਦੇਸ਼ਾਂ ਦੇ ਟੂਰਨਾਮੈਂਟ ਲਈ ਭਾਰਤ ਦੀ 20 ਮੈਂਬਰੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਲਿਹਾਜ਼ਾ ਉਸ ਨੂੰ ਆਪਣੇ ਪਹਿਲੇ ਟੂਰਨਾਮੈਂਟ ਵਿੱਚ ਖੇਡਣ ਦਾ ਮੌਕਾ ਮਿਲ ਸਕਦਾ ਹੈ ਕਿਉਂਕਿ ਉਸ ਨੂੰ ਤੌਰੰਗਾ ਅਤੇ ਹੈਮਿਲਟਨ ਵਿੱਚ 17 ਜਨਵਰੀ ਨੂੰ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ ਮੇਜ਼ਬਾਨ ਨਿਊਜ਼ੀਲੈਂਡ, ਭਾਰਤ, ਜਾਪਾਨ ਅਤੇ ਆਸਟਰੇਲੀਆਂ ਦੀਆਂ ਹਾਕੀ ਟੀਮਾਂ ਹਿੱਸਾ ਲੈ ਰਹੀਆਂ ਹਨ।
ਭਾਰਤੀ ਟੀਮ ਦੀ ਅਗਵਾਈ 25 ਸਾਲਾ ਮਿਡਫੀਲਡਰ ਮਨਪ੍ਰੀਤ ਸਿੰਘ ਕਰਨਗੇ। ਗੋਡੇ ਦੀ ਸੱਟ ਕਾਰਨ ਪੀਆਰ ਸ੍ਰੀਜੇਸ਼ 2017 ਵਿੱਚ ਕੁਝ ਅਹਿਮ ਟੂਰਨਾਮੈਂਟਾਂ ਵਿੱਚ ਨਹੀਂ ਖੇਡ ਸਕਿਆ ਸੀ। ਗੋਲਕੀਪਰ ਕ੍ਰਿਸ਼ਨ ਬਹਾਦਰ ਪਾਠਕ ਨੂੰ ਵੀ ਟੀਮ ਵਿੱਚ ਥਾਂ ਮਿਲੀ ਹੈ। ਫਾਰਵਰਡ ਦਿਲਪ੍ਰੀਤ ਸਿੰਘ ਅਤੇ ਮਿਡਫੀਲਡਰ ਵਿਵੇਕ ਸਾਗਰ ਪ੍ਰਸਾਦ ਨੂੰ ਵੀ ਟੀਮ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Indian Hockey Team, Indian team, New Zealand, PR Sreejesh, Sreejesh, Tournament