ਟੀ-20 ਵਿਸ਼ਵ ਕੱਪ 2022 ਦੀ ਪਹਿਲੀ ਫਾਈਨਲਿਸਟ ਟੀਮ ਮਿਲ ਗਈ ਹੈ ਅਤੇ ਉਹ ਪਾਕਿਸਤਾਨ ਹੈ। ਸਿਡਨੀ 'ਚ ਬੁੱਧਵਾਰ ਨੂੰ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ 'ਚ ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਹੁਣ ਉਸ ਦਾ ਸਾਹਮਣਾ ਭਾਰਤ ਜਾਂ ਇੰਗਲੈਂਡ ਵਿਚਾਲੇ ਸੈਮੀਫਾਈਨਲ-2 ਦੀ ਜੇਤੂ ਟੀਮ ਨਾਲ ਹੋਵੇਗਾ।
ਆਈਸੀਸੀ ਟੀ-20 ਵਿਸ਼ਵ ਕੱਪ 2022 ਦੇ ਪਹਿਲੇ ਸੈਮੀਫਾਈਨਲ ਵਿੱਚ ਪਾਕਿਸਤਾਨ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਇਆ। ਕੇਨ ਵਿਲੀਅਮਸਨ ਨੇ ਪਾਕਿਸਤਾਨ ਖਿਲਾਫ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਡੇਰੇਲ ਮਿਸ਼ੇਲ ਦੇ ਅਰਧ ਸੈਂਕੜੇ ਦੇ ਦਮ 'ਤੇ ਟੀਮ ਨੇ 4 ਵਿਕਟਾਂ 'ਤੇ 152 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਨੇ ਕਪਤਾਨ ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਦੀ ਧਮਾਕੇਦਾਰ ਪਾਰੀ ਦੇ ਦਮ 'ਤੇ 19.1 ਓਵਰਾਂ 'ਚ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਆਸਾਨ ਜਿੱਤ ਦੇ ਨਾਲ ਟੀਮ ਨੇ ਤੀਜੀ ਵਾਰ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਥਾਂ ਬਣਾਈ ਹੈ।
ਬਾਬਰ ਅਤੇ ਰਿਜ਼ਵਾਨ ਨੇ ਮੈਚ 'ਚ ਦਿਖਾਈ ਤਾਕਤ
ਪਾਕਿਸਤਾਨ ਦੀ ਟੀਮ ਦੀ ਓਪਨਿੰਗ 'ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ ਪਰ ਸੈਮੀਫਾਈਨਲ ਵਰਗੇ ਵੱਡੇ ਮੈਚ 'ਚ ਦੋਵਾਂ ਨੇ ਧਮਾਕੇਦਾਰ ਸ਼ੁਰੂਆਤ ਕੀਤੀ। ਕਪਤਾਨ ਬਾਬਰ ਅਤੇ ਰਿਜ਼ਵਾਨ ਨੇ ਪਹਿਲੀ ਵਿਕਟ ਲਈ 105 ਦੌੜਾਂ ਦੀ ਸਾਂਝੇਦਾਰੀ ਕੀਤੀ ਅਤੇ ਮੈਚ ਲਗਭਗ ਉੱਥੇ ਹੀ ਖਤਮ ਕਰ ਦਿੱਤਾ। ਬਾਬਰ ਨੇ 42 ਗੇਂਦਾਂ 'ਤੇ 7 ਚੌਕਿਆਂ ਦੀ ਮਦਦ ਨਾਲ 53 ਦੌੜਾਂ ਬਣਾਈਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Pakistan, Sports, T20 World Cup, T20 World Cup 2022