ਪਾਕਿਸਤਾਨ ਦੀ ਬੱਲੇਬਾਜ਼ੀ ਇਕਾਈ ਵੱਡੇ ਮੈਚ 'ਚ ਇਕ ਵਾਰ ਫਿਰ ਦਬਾਅ 'ਚ ਨਜ਼ਰ ਆਈ। ਮੈਲਬੋਰਨ 'ਚ ਖੇਡੇ ਜਾ ਰਹੇ ਫਾਈਨਲ ਮੈਚ 'ਚ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ। ਇੰਗਲੈਂਡ ਨੂੰ ਹੁਣ ਚੈਂਪੀਅਨ ਬਣਨ ਲਈ ਇਹ ਟੀਚਾ ਹਾਸਲ ਕਰਨਾ ਹੋਵੇਗਾ। ਇੰਗਲੈਂਡ ਦੀ ਜ਼ਬਰਦਸਤ ਗੇਂਦਬਾਜ਼ੀ ਕਾਰਨ ਪਾਕਿਸਤਾਨੀ ਬੱਲੇਬਾਜ਼ ਵੱਡੇ ਸ਼ਾਟ ਖੇਡਣ 'ਚ ਨਾਕਾਮ ਰਹੇ।
ਇਸ ਮੈਚ 'ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 8 ਵਿਕਟਾਂ ਦੇ ਨੁਕਸਾਨ 'ਤੇ 137 ਦੌੜਾਂ ਬਣਾਈਆਂ। ਪਾਕਿਸਤਾਨ ਲਈ ਸ਼ਾਨ ਮਸੂਦ ਨੇ ਸਭ ਤੋਂ ਵੱਧ 38 ਦੌੜਾਂ ਬਣਾਈਆਂ, ਜਦਕਿ ਕਪਤਾਨ ਬਾਬਰ ਆਜ਼ਮ ਨੇ 32 ਦੌੜਾਂ ਬਣਾਈਆਂ। ਇੰਗਲੈਂਡ ਲਈ ਸੈਮ ਕੁਰਨ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ ਅਤੇ 3 ਵਿਕਟਾਂ ਲਈਆਂ। ਹੁਣ ਇੰਗਲੈਂਡ ਨੂੰ ਚੈਂਪੀਅਨ ਬਣਨ ਲਈ 138 ਦੌੜਾਂ ਬਣਾਉਣੀਆਂ ਪੈਣਗੀਆਂ।
ਇਸ ਮੈਚ 'ਚ ਪਾਕਿਸਤਾਨ ਦੀ ਸ਼ੁਰੂਆਤ ਧੀਮੀ ਰਹੀ ਪਰ ਬਾਅਦ 'ਚ ਉਸ ਨੂੰ ਝਟਕੇ ਲੱਗ ਗਏ। ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਦੀ ਜੋੜੀ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ। ਪਾਕਿਸਤਾਨ ਲਈ ਸ਼ਾਨ ਮਸੂਦ ਨੇ 38, ਬਾਬਰ ਆਜ਼ਮ ਨੇ 32 ਦੌੜਾਂ ਬਣਾਈਆਂ। ਇੰਗਲੈਂਡ ਲਈ ਸੈਮ ਕੁਰਨ ਨੇ ਤਿੰਨ ਵਿਕਟਾਂ ਹਾਸਲ ਕੀਤੀਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: England, Pakistan, Sports, T20 World Cup, T20 World Cup 2022