ਟੀ-20 ਵਿਸ਼ਵ ਕੱਪ 2022 ਦਾ ਰੋਮਾਂਚ ਜਾਰੀ ਹੈ। ਭਾਰਤ ਦੀ ਕ੍ਰਿਕਟ ਟੀਮ ਦਾ ਅੱਜ ਦੂਜਾ ਮੁਕਾਬਲਾ ਨੀਦਰਲੇਂਡ ਦੇ ਨਾਲ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਭਾਰਤ ਦੀ ਟੀਮ ਨੇ ਸਿਡਨੀ ਕ੍ਰਿਕਟ ਗਰਾਊਂਡ 'ਚ ਨੀਦਰਲੈਂਡ ਨੂੰ 56 ਦੌੜਾਂ ਨਾਲ ਹਰਾ ਦਿੱਤਾ।ਤੁਹਾਨੂੰ ਦਸ ਦਈਏ ਕਿ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਦੀ ਟੀਮ ਨੇ ਵਿਰਾਟ ਕੋਹਲੀ ਦੀਆਂ 62 ਦੌੜਾਂ, ਰੋਹਿਤ ਸ਼ਰਮਾ ਦੀਆਂ 53 ਦੌੜਾਂ ਅਤੇ ਸੂਰਯਕੁਮਾਰ ਯਾਦਵ ਦੀਆਂ 51 ਦੌੜਾਂ ਦੇ ਨਾਲ ਨਿਰਧਾਰਤ 20 ਓਵਰਾਂ 'ਚ 2 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾਈਆਂ ਅਤੇ ਨੀਦਰਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਦਿੱਤਾ ਸੀ।
20 ਓਵਰਾਂ 'ਚ 9 ਵਿਕਟਾਂ ਗੁਆ ਕੇ 123 ਦੌੜਾਂ ਹੀ ਬਣਾ ਸਕੀ ਨੀਦਰਲੈਂਡ ਦੀ ਟੀਮ
ਭਾਰਤ ਵੱਲੋਂ ਦਿੱਤੇ ਗਏ 180 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਨੀਦਰਲੈਂਡ ਦੀ ਟੀਮ ਦਾ ਕੋਈ ਵੀ ਖਿਡਾਰੀ ਟਿੱਕ ਕੇ ਨਹੀਂ ਖੇਡ ਸਕਿਆ ਅਤੇ ਟੀਮ 20 ਓਵਰਾਂ 'ਚ 9 ਵਿਕਟਾਂ ਗੁਆ ਕੇ 123 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 56 ਦੌੜਾਂ ਨਾਲ ਜਿੱਤ ਲਿਆ।
ਇਸ ਤੋਂ ਪਹਿਲਾਂ ਭਾਰਤ ਦੀ ਟੀਮ ਨੇ ਪਹਿਲੇ ਮੁਕਾਬਲੇ ਵਿੱਚ ਪਾਕਿਸਤਾਨ ਦੀ ਟੀਮ ਨੂੰ ਹਰਾਇਆ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Indian cricket team, Indian team, Netherlands, T20, T20 World Cup, T20 World Cup 2022, Team India