ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਇੱਕ ਰੋਜਾ ਮੈਚਾਂ ਦੀ ਸੀਰੀਜ਼ ਦਾ ਤੀਜਾ ਅਤੇ ਆਖਰੀ ਵਨਡੇਅ ਵੀ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਦੂਜਾ ਵਨਡੇਅ ਵੀ ਮੀਂਹ ਕਾਰਨ ਰੱਦ ਹੋ ਗਿਆ ਸੀ। ਪਹਿਲਾ ਵਨਡੇਅ ਮੈਚ ਨਿਊਜ਼ੀਲੈਂਡ ਨੇ ਜਿੱਤਿਆ ਸੀ ਜਿਸ ਨਿਊਜ਼ੀਲੈਂਡ ਨੇ 1-0 ਨਾਲ ਕਾਰਨ ਵਨਡੇਅ ਸੀਰੀਜ਼ ਜਿੱਤ ਲਈ ਹੈ। ਇਸ ਤੋਂ ਪਹਿਲਾਂ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦੇ ਦੋ ਮੈਚ ਵੀ ਮੀਂਹ ਕਾਰਨ ਰੱਦ ਹੋ ਗਏ ਸਨ ਅਤੇ ਭਾਰਤ ਨੇ ਉਹ ਸੀਰੀਜ਼ 1-0 ਨਾਲ ਜਿੱਤ ਲਈ ਸੀ।
ਭਾਰਤ ਬਨਾਮ ਨਿਊਜ਼ੀਲੈਂਡ ਵਿਚਾਲੇ ਅੱਜ ਹੋਏ ਇਸ ਮੁਕਾਬਲੇ ਦੌਰਾਨ ਮੀਂਹ ਪੈ ਗਿਆ ਜਿਸ ਕਾਰਨ ਮੈਚ ਰੱਦ ਕਰ ਦਿੱਤਾ ਗਿਆ। ਭਾਰਤ ਨੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦਿਆਂ 219 ਦੌੜਾਂ ਬਣਾਈਆਂ । ਭਾਰਤ ਵੱਲੋਂ ਦਿੱਤੇ ਗਏ 220 ਦੌਵਾਂ ਦੇ ਇਸ ਦੇ ਨਾਲ ਹੀ ਨਿਊਜ਼ੀਲੈਂਡ ਦੀ ਪਾਰੀ ਦੇ 18 ਓਵਰ ਪੂਰੇ ਹੋਏ ਜਿਸ ਵਿੱਚ ਨਿਊਜ਼ੀਲੈਂਡ ਨੇ 1 ਵਿਕਟ ਗੁਆ ਕੇ 104 ਦੌੜਾਂ ਬਣਾਈਆਂ। ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਫਿਨ ਐਲਨ ਨੇ ਸ਼ਾਨਦਾਰ ਅਰਧ ਸੈਂਕੜਾ ਜੜਿਆ। ਦੂਜੇ ਪਾਸੇ ਭਾਰਤ ਵੱਲੋਂ ਵਾਸ਼ਿੰਗਟਨ ਸੁੰਦਰ ਨੇ ਵਧੀਆ ਬੱਲੇਬਾਜ਼ੀ ਕੀਤੀ ਅਤੇ ਟੀਮ ਲਈ 51 ਦੌੜਾਂ ਦੀ ਉਪਯੋਗੀ ਪਾਰੀ ਖੇਡੀ। ਜਦਕਿ ਸ਼੍ਰੇਅਸ ਅਈਅਰ ਨੇ 49 ਦੌੜਾਂ ਬਣਾਈਆਂ। ਕਪਤਾਨ ਸ਼ਿਖਰ ਧਵਨ ਨੇ 28 ਅਤੇ ਸ਼ੁਭਮਨ ਗਿੱਲ ਨੇ 14 ਦੌੜਾਂ ਦੀ ਪਾਰੀ ਖੇਡੀ। ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਇੱਕ ਵਾਰ ਫਿਰ ਅਸਫਲ ਰਹੇ ਅਤੇ ਸਿਰਫ 10 ਦੌੜਾਂ ਬਣਾ ਕੇ ਆਊਟ ਹੋ ਗਏ। ਪਾਰੀ ਦੌਰਾਨ ਭਾਰਤੀ ਬੱਲੇਬਾਜ਼ ਵਿਕਟਾਂ ਗੁਆਉਂਦੇ ਰਹੇ ਅਤੇ ਪੂਰੀ ਟੀਮ 50 ਓਵਰ ਵੀ ਨਹੀਂ ਖੇਡ ਸਕੀ। ਭਾਰਤ ਦੀ ਪੂਰੀ ਟੀਮ 48ਵੇਂ ਓਵਰ ਵਿੱਚ 219 ਦੌੜਾਂ ਬਣਾ ਕੇ ਆਲ ਆਊਟ ਗਈ ਸੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, India, New Zealand, Series