
Tokyo Olympics: ਆਸਟਰੇਲੀਆ ਨੇ ਭਾਰਤੀ ਹਾਕੀ ਟੀਮ ਨੂੰ 7-1 ਨਾਲ ਹਰਾਇਆ
Tokyo Olympics, Live Updates, Day 3: ਓਲੰਪਿਕਸ ਵਿੱਚ ਆਸਟਰੇਲੀਆ ਖ਼ਿਲਾਫ਼ ਆਪਣੇ ਪੂਲ ਏ ਦੇ ਦੂਜੇ ਹਾਕੀ ਮੈਚ ਵਿੱਚ ਭਾਰਤ ਨੂੰ 7-1 ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟਰੇਲੀਆ ਨੇ ਭਾਰਤ ਨੂੰ 7-1 ਦੇ ਵੱਡੇ ਫਰਕ ਨਾਲ ਹਰਾਇਆ।
ਇਸ ਮੈਚ ਵਿਚ ਭਾਰਤ ਨੂੰ ਛੇ ਪੈਨਲਟੀ ਕਾਰਨਰ ਮਿਲੇ ਪਰ ਟੀਮ ਇਕ ਨੂੰ ਵੀ ਗੋਲ ਵਿਚ ਬਦਲਣ ਵਿੱਚ ਅਸਫਲ ਰਹੀ। ਭਾਰਤੀ ਟੀਮ ਨੂੰ ਅਗਲਾ ਮੈਚ ਅਰਜਨਟੀਨਾ, ਸਪੇਨ ਅਤੇ ਜਾਪਾਨ ਨਾਲ ਖੇਡਣਾ ਹੈ। ਭਾਰਤ ਦਾ ਇਕਲੌਤਾ ਗੋਲ 34ਵੇਂ ਮਿੰਟ ਵਿੱਚ ਦਿਲਪ੍ਰੀਤ ਸਿੰਘ ਨੇ ਕੀਤਾ।
ਮੈਚ ਵਿਚ ਇੰਜ ਲੱਗ ਰਿਹਾ ਸੀ ਜਿਵੇਂ ਆਸਟਰੇਲੀਆ ਖ਼ਿਲਾਫ਼ ਭਾਰਤੀ ਟੀਮ ਖੇਡਣਾ ਭੁੱਲ ਗਈ ਹੋਵੇ। ਸਾਰੇ ਮੈਚ ਵਿਚ ਆਸਟਰੇਲੀਆ ਦੇ ਖਿਡਾਰੀ ਛਾਏ ਰਹੇ। ਆਸਟਰੇਲੀਆ ਨੇ ਸ਼ੁਰੂਆਤ ਤੋਂ ਹੀ ਦਬਦਬਾ ਬਣਾਈ ਰੱਖਿਆ ਤੇ ਦੁਨੀਆਂ ਦੀ ਨੰਬਰ ਇਕ ਟੀਮ ਦੇ ਡੇਨੀਅਲ ਬੀਲ (10ਵੇਂ ਮਿੰਟ), ਜੋਸ਼ੁਆ ਬੈਲਟਜ਼ (26ਵੇਂ), ਐਂਡਰਿਊ ਫਲਿਨ ਓਗਿਲਵੀ (23ਵੇਂ), ਜੇਰੇਮੀ ਹੇਵਰਡ (21ਵੇਂ), ਬਲੇਕ ਗੋਵਰਜ਼ (40ਵੇਂ, 42ਵੇਂ) ਅਤੇ ਟਿਮ ਬ੍ਰਾਂਡ (51 ਵੇਂ) ਨੇ ਗੋਲ ਕੀਤੇ।
ਟੀਮ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਬੀਤੇ ਦਿਨ ਉਸ ਨੇ ਜਪਾਨ ਨੂੰ ਮਾਤ ਦਿੱਤੀ ਸੀ। ਭਾਰਤ ਦੀ ਦੋ ਮੈਚਾਂ ਵਿੱਚ ਇਹ ਪਹਿਲੀ ਹਾਰ ਹੈ। ਬੀਤੇ ਦਿਨ ਉਸ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ ਸੀ।
Published by:Gurwinder Singh
First published:
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।