ਮੁਹਾਲੀ ਵਿਚ 8.18 ਕਰੋੜ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ

News18 Punjab
Updated: June 4, 2019, 6:00 PM IST
ਮੁਹਾਲੀ ਵਿਚ 8.18 ਕਰੋੜ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਸ਼ੂਟਿੰਗ ਰੇਂਜ
News18 Punjab
Updated: June 4, 2019, 6:00 PM IST
ਪੰਜਾਬ ਸਰਕਾਰ ਵੱਲੋਂ ਮੁਹਾਲੀ ਫੇਜ਼-6 ਵਿਚ 8.18 ਕਰੋੜ ਰੁਪਏ ਦੀ ਲਾਗਤ ਨਾਲ ਕੌਮਾਂਤਰੀ ਪੱਧਰ ਦੀ ਅਤਿ ਆਧੁਨਿਕ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਕਿ 31 ਮਾਰਚ 2020 ਤੱਕ ਨਿਸ਼ਾਨੇਬਾਜ਼ਾਂ ਨੂੰ ਸਪੁਰਦ ਕਰ ਦਿੱਤੀ ਜਾਵੇਗੀ। ਇਸ ਰੇਂਜ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੱਖਿਆ।

ਫੇਜ਼-6 ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਦਾ ਮਿਆਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ। ਪਟਿਆਲਾ ਵਿਖੇ ਖੇਡ ਯੂਨੀਵਰਸਿਟੀ ਬਣਾਉਣ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਮੁਹਾਲੀ ਵਿਖੇ ਜਿੱਥੇ ਪਹਿਲਾਂ ਹੀ ਸ਼ੂਟਿੰਗ ਰੇਂਜ ਚੱਲ ਰਹੀ ਹੈ, ਉਥੇ ਨਵੀਂ 10 ਮੀਟਰ ਇੰਡੋਰ ਸ਼ੂਟਿੰਗ ਰੇਂਜ ਬਣਾਈ ਜਾ ਰਹੀ ਹੈ ਜੋ ਓਲੰਪਿਕ ਪੱਧਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੇਂਜ 80 ਟਾਰਗੇਟ ਨਿਸ਼ਾਨਿਆਂ ਵਾਲੀ ਦੋ ਮੰਜ਼ਿਲਾ ਏਅਰ ਕੰਡੀਸ਼ਨਡ ਅਤੇ ਇਲੈੱਕਟ੍ਰਾਨਿਕ ਸਕੋਰ ਵਾਲੀ ਹੋਵੇਗੀ।

Loading...
ਰਾਣਾ ਸੋਢੀ ਨੇ ਕਿਹਾ ਕਿ 8.18 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਇਹ ਰੇਂਜ 31 ਮਾਰਚ 2020 ਤੱਕ ਮੁਕੰਮਲ ਹੋ ਜਾਵੇਗੀ ਜਿਸ ਤੋਂ ਬਾਅਦ ਨਿਸ਼ਾਨੇਬਾਜ਼ ਇਥੇ ਤਿਆਰੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਓਲੰਪਿਕ ਖੇਡਾਂ ਵਿੱਚ ਸ਼ੁਮਾਰ ਖੇਡਾਂ ਨੂੰ ਤਰਜੀਹੀ ਸੂਚੀ ਵਿੱਚ ਰੱਖਿਆ ਗਿਆ ਤਾਂ ਜੋ ਵੱਧ ਤੋਂ ਵੱਧ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਨਿਸ਼ਾਨੇਬਾਜ਼ੀ ਇਨ੍ਹਾਂ ਖੇਡਾਂ ਵਿੱਚੋਂ ਇਕ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਅਗਲੇ ਸਾਲ ਟੋਕੀਓ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿਚ ਪੰਜਾਬ ਦੇ ਖਿਡਾਰੀਆਂ ਦੀ ਚੋਖੀ ਹਿੱਸੇਦਾਰੀ ਹੋਵੇਗੀ ਅਤੇ ਉਹ ਚੰਗਾ ਪ੍ਰਦਰਸ਼ਨ ਦੁਹਰਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਸ ਵੇਲੇ 100 ਕਰੋੜ ਰੁਪਏ ਤੋਂ ਵੱਧ ਲਾਗਤ ਦੇ ਪ੍ਰਾਜੈਕਟਾਂ ਦੀ ਉਸਾਰੀ ਚੱਲ ਰਹੀ ਹੈ ਜਿਨ੍ਹਾਂ ਵਿੱਚ ਹਾਕੀ ਐਸਟੋਟਰਫ, ਅਥਲੈਟਿਕਸ ਟਰੈਕ ਤੇ ਮਲਟੀਪਰਪਜ਼ ਇੰਡੋਰ ਹਾਲ ਸ਼ਾਮਲ ਹਨ।
First published: June 4, 2019
ਹੋਰ ਪੜ੍ਹੋ
Loading...
ਅਗਲੀ ਖ਼ਬਰ
Loading...