ਨਵੀਂ ਦਿੱਲੀ- ਭਾਰਤੀ ਮਹਿਲਾ ਅੰਡਰ-19 ਟੀਮ ਨੇ ਦੱਖਣੀ ਅਫਰੀਕਾ ਵਿੱਚ ਖੇਡੇ ਜਾ ਰਹੇ ਵਿਸ਼ਵ ਕੱਪ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚ ਦਿੱਤਾ ਹੈ। ਮਾਰੂ ਗੇਂਦਬਾਜ਼ੀ ਦੇ ਦਮ 'ਤੇ ਫਾਈਨਲ 'ਚ ਟੀਮ ਇੰਡੀਆ ਨੇ ਇੰਗਲੈਂਡ ਦੀ ਟੀਮ ਨੂੰ ਸਿਰਫ 68 ਦੌੜਾਂ 'ਤੇ ਢੇਰ ਕਰ ਦਿੱਤਾ। ਇਸ ਤੋਂ ਬਾਅਦ 14ਵੇਂ ਓਵਰ 'ਚ 3 ਵਿਕਟਾਂ ਦੇ ਨੁਕਸਾਨ 'ਤੇ ਇਸ ਛੋਟੇ ਸਕੋਰ ਨੂੰ ਹਾਸਲ ਕਰਕੇ ਵਿਸ਼ਵ ਕੱਪ ਟਰਾਫੀ 'ਤੇ ਕਬਜ਼ਾ ਕਰ ਲਿਆ।
ਟਾਸ ਹਾਰਨ ਤੋਂ ਬਾਅਦ ਇੰਗਲੈਂਡ ਦੀ ਟੀਮ ਨੂੰ ਭਾਰਤ ਖਿਲਾਫ ਬੱਲੇਬਾਜ਼ੀ ਕਰਨ ਲਈ ਮਜਬੂਰ ਹੋਣਾ ਪਿਆ। ਸ਼ੈਫਾਲੀ ਵਰਮਾ ਦੀ ਸਟੀਕ ਰਣਨੀਤੀ ਦੇ ਸਾਹਮਣੇ ਗੇਂਦਬਾਜ਼ਾਂ ਨੇ ਤਿੱਖੀ ਗੇਂਦਬਾਜ਼ੀ ਕਰਦੇ ਹੋਏ ਇੰਗਲਿਸ਼ ਟੀਮ ਨੂੰ ਸਿਰਫ 68 ਦੌੜਾਂ 'ਤੇ ਚਿੱਤ ਕਰ ਦਿੱਤਾ।
Congratulations to the Indian Team for a special win at the @ICC #U19T20WorldCup. They have played excellent cricket and their success will inspire several upcoming cricketers. Best wishes to the team for their future endeavours. https://t.co/BBn5M9abHp
— Narendra Modi (@narendramodi) January 29, 2023
ਟੀਮ ਇੰਡੀਆ ਨੇ ਰਚਿਆ ਇਤਿਹਾਸ
ਭਾਰਤੀ ਟੀਮ ਨੇ ਆਈਸੀਸੀ ਵੱਲੋਂ ਆਯੋਜਿਤ ਪਹਿਲੇ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਇੰਗਲੈਂਡ ਖ਼ਿਲਾਫ਼ ਇੱਕਤਰਫ਼ਾ ਜਿੱਤ ਦਰਜ ਕੀਤੀ। ਸ਼ੈਫਾਲੀ ਵਰਮਾ ਦੀ ਭਾਰਤੀ ਟੀਮ ਨੇ ਧਮਾਕੇਦਾਰ ਖੇਡ ਦਿਖਾਉਂਦੇ ਹੋਏ ਟਰਾਫੀ ਜਿੱਤਣ ਦੇ ਨਾਲ ਹੀ ਇਤਿਹਾਸ ਦੇ ਪੰਨਿਆਂ 'ਚ ਆਪਣਾ ਨਾਂ ਦਰਜ ਕਰਵਾਇਆ। ਪਹਿਲਾ ਵਿਸ਼ਵ ਕੱਪ ਖਿਤਾਬ ਜਿੱਤਣ ਦਾ ਕਾਰਨਾਮਾ ਹੁਣ ਇਸ ਟੀਮ ਦੇ ਨਾਂ ਹੈ।
ਸ਼ੈਫਾਲੀ ਨੇ ਧੋਨੀ ਦੀ ਬਰਾਬਰੀ ਕੀਤੀ
ਸਾਲ 2007 ਵਿੱਚ, ਭਾਰਤੀ ਟੀਮ ਨੇ ਆਈਸੀਸੀ ਟੀ-20 ਵਿਸ਼ਵ ਕੱਪ ਦਾ ਪਹਿਲਾ ਐਡੀਸ਼ਨ ਜਿੱਤਿਆ ਸੀ। ਟੀਮ ਦੀ ਕਪਤਾਨੀ ਮਹਿੰਦਰ ਸਿੰਘ ਧੋਨੀ ਦੇ ਹੱਥਾਂ 'ਚ ਸੀ ਅਤੇ ਉਸ ਨੇ ਨੌਜਵਾਨ ਟੀਮ ਨਾਲ ਦੱਖਣੀ ਅਫਰੀਕਾ 'ਚ ਫਾਈਨਲ 'ਚ ਪਾਕਿਸਤਾਨ ਨੂੰ ਹਰਾਇਆ ਸੀ। ਸ਼ੈਫਾਲੀ ਵਰਮਾ ਨੇ ਦੱਖਣੀ ਅਫਰੀਕਾ ਵਿੱਚ ਪਹਿਲਾ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਜਿੱਤ ਕੇ ਸਾਬਕਾ ਕਪਤਾਨ ਦੀ ਬਰਾਬਰੀ ਕਰ ਲਈ ਹੈ। ਭਾਰਤ ਨੇ ਇੱਥੇ ਫਾਈਨਲ ਵਿੱਚ ਇੰਗਲੈਂਡ ਦੀ ਟੀਮ ਨੂੰ ਹਰਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket News, Cricket news update