ਮੁੰਬਈ- ਸੁਨਾਲੀ ਸ਼ੈੱਟੀ ਦੀ ਬੇਟੀ ਆਥੀਆ ਸ਼ੈੱਟੀ ਅਤੇ ਭਾਰਤੀ ਕ੍ਰਿਕਟਰ ਕੇਐੱਲ ਰਾਹੁਲ ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਹਨ। ਵਿਆਹ ਦੀਆਂ ਤਿਆਰੀਆਂ ਵੀ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਇਸੇ ਵਿਚਕਾਰ ਰਾਹੁਲ ਦੇ ਘਰ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀ ਹੈ। ਲਾੜੇ ਰਾਹੁਲ ਦੇ ਘਰ ਨੂੰ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ। ਦੁਲਹਨ ਆਥੀਆ ਦੇ ਸਵਾਗਤ ਲਈ ਘਰ ਵਿੱਚ ਹੋਰ ਤਿਆਰੀਆਂ ਚੱਲ ਰਹੀਆਂ ਹਨ।
ਲਾਈਟਾਂ ਨਾਲ ਸਜਾਇਆ ਘਰ
ਸੋਸ਼ਲ ਮੀਡੀਆ 'ਤੇ ਜਾਰੀ ਇਸ ਵੀਡੀਓ 'ਚ ਕੇਐੱਲ ਰਾਹੁਲ ਦੇ ਘਰ 'ਚ ਤਿਆਰੀਆਂ ਚੱਲ ਰਹੀਆਂ ਹਨ। ਰਾਹੁਲ ਦੇ ਪਰਿਵਾਰਕ ਮੈਂਬਰ ਦੁਲਹਨ ਆਥੀਆ ਨੂੰ ਆਪਣੇ ਘਰ ਲਿਆਉਣ ਲਈ ਉਤਸ਼ਾਹਿਤ ਹਨ। ਅਜਿਹੇ 'ਚ ਪਾਲੀ ਹਿੱਲ ਬਾਂਦਰਾ ਸਥਿਤ ਰਾਹੁਲ ਦੇ ਘਰ ਨੂੰ ਖੂਬਸੂਰਤ ਲਾਈਟਾਂ ਨਾਲ ਸਜਾਇਆ ਗਿਆ ਹੈ। ਹਾਲਾਂਕਿ ਗਾਰਡ ਦਾ ਕਹਿਣਾ ਹੈ ਕਿ ਇਹ ਕਿਸੇ ਹੋਰ ਵਿਆਹ ਲਈ ਕੀਤੀ ਗਈ ਸਜਾਵਟ ਹੈ। ਪਰ ਖਬਰਾਂ ਮੁਤਾਬਕ ਇਹ ਸਜਾਵਟ ਰਾਹੁਲ ਦੇ ਵਿਆਹ ਲਈ ਹੀ ਕੀਤੀ ਗਈ ਹੈ।
View this post on Instagram
ਰਸਮਾਂ 21 ਜਨਵਰੀ ਤੋਂ ਹੋਣਗੀਆਂ ਸ਼ੁਰੂ
ਸਾਹਮਣੇ ਆਈ ਜਾਣਕਾਰੀ ਮੁਤਾਬਕ ਕੇਐੱਲ ਰਾਹੁਲ ਅਤੇ ਆਥੀਆ ਸ਼ੈੱਟੀ 23 ਜਨਵਰੀ ਨੂੰ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਇਸ ਤੋਂ ਪਹਿਲਾਂ 21 ਜਨਵਰੀ ਤੋਂ ਵਿਆਹ ਦੀਆਂ ਰਸਮਾਂ ਸ਼ੁਰੂ ਹੋ ਜਾਣਗੀਆਂ। ਇਸ ਵਿੱਚ ਮਹਿੰਦੀ, ਹਲਦੀ ਅਤੇ ਸੰਗੀਤ ਸ਼ਾਮਲ ਹਨ। ਖਬਰਾਂ ਮੁਤਾਬਕ ਦੋਹਾਂ ਦੇ ਪਰਿਵਾਰਕ ਮੈਂਬਰਾਂ ਨੇ ਸੰਗੀਤ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅਹਾਨ ਸ਼ੈੱਟੀ ਨੇ ਆਪਣੀ ਭੈਣ ਦੇ ਵਿਆਹ ਲਈ ਖਾਸ ਡਾਂਸ ਤਿਆਰ ਕੀਤਾ ਹੈ। ਇਸ ਵਿਆਹ 'ਚ ਬਹੁਤ ਹੀ ਕਰੀਬੀ ਲੋਕਾਂ ਨੂੰ ਹੀ ਸੱਦਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਆਹ ਤੋਂ ਬਾਅਦ ਇੱਕ ਸ਼ਾਨਦਾਰ ਰਿਸੈਪਸ਼ਨ ਹੋਵੇਗਾ ਜਿਸ ਵਿੱਚ ਕਈ ਵੱਡੀਆਂ ਹਸਤੀਆਂ ਸ਼ਾਮਲ ਹੋਣਗੀਆਂ।
ਦੱਸ ਦੇਈਏ ਕਿ ਆਥੀਆ ਅਤੇ ਰਾਹੁਲ ਪਿਛਲੇ ਚਾਰ ਸਾਲਾਂ ਤੋਂ ਡੇਟ ਕਰ ਰਹੇ ਹਨ। ਦੋਵੇਂ ਸੋਸ਼ਲ ਮੀਡੀਆ 'ਤੇ ਕਈ ਵਾਰ ਇਕ-ਦੂਜੇ ਲਈ ਪਿਆਰ ਦਾ ਇਜ਼ਹਾਰ ਕਰ ਚੁੱਕੇ ਹਨ। ਹਾਲ ਹੀ 'ਚ ਦੋਵਾਂ ਨੇ ਇਕੱਠੇ ਨਵੇਂ ਸਾਲ ਦਾ ਜਸ਼ਨ ਮਨਾਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Cricket, KL Rahul, Marriage, Sports, Sunil Shetty