ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡੀ ਜਾ ਰਹੀ ਹੈ । ਇਸ ਸੀਰੀਜ਼ ਦਾ ਦੂਜਾ ਮੈਚ ਐਤਵਾਰ ਨੂੰ ਵਿਸ਼ਾਖਾਪਟਨਮ ਦੇ ਕੇਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ 'ਚ ਖੇਡਿਆ ਗਿਆ।ਇਸ ਮੈਚ 'ਚ ਆਸਟ੍ਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿੱਚ ਬਰਾਬਰੀ ਕਰ ਲਈ ਹੈ।ਵਿਸ਼ਾਖਾਪਟਨਮ ਦੇ ਕੇਵਾਈਐਸ ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਖਰਾਬ ਪ੍ਰਦਰਸ਼ਨ ਕਰਦੇ ਹੋਏ ਸਿਰਫ਼ 26 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 117 ਦੌੜਾਂ ਬਣਾ ਸਕੀ। ਇਸ ਤਰ੍ਹਾਂ ਭਾਰਤ ਆਸਟ੍ਰੇਲੀਆ ਨੂੰ ਜਿੱਤ ਲਈ 118 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਬੇਹੱਦ ਖਰਾਬ ਪ੍ਰਦਰਸ਼ਨ ਕੀਤਾ। ਟੀਮ ਦਾ ਕੋਈ ਵੀ ਖਿਡਾਰੀ ਟਿੱਕ ਕੇ ਨਹੀਂ ਖੇਡ ਸਕਿਆ। ਵਿਰਾਟ ਕੋਹਲੀ ਨੇ 31 ਦੌੜਾਂ, ਅਕਸ਼ਰ ਪਟੇਲ ਨੇ 29 ਦੌੜਾਂ ਸ਼ੁਭਮਨ ਗਿੱਲ ਨੇ 0 ਦੌੜ, ਕਪਤਾਨ ਰੋਹਿਤ ਸ਼ਰਮਾ ਨੇ 13 ਦੌੜਾਂ, ਸੂਰਯਕੁਮਾਰ ਯਾਦਵ 0 ਦੌੜ, ਕੇ. ਐੱਲ. ਰਾਹੁਲ 9 ਦੌੜਾਂ ਤੇ ਹਾਰਦਿਕ ਪੰਡਯਾ ਨੇ 2 ਦੌੜਾਂ ਅਤੇ ਰਵਿੰਦਰ ਜਡੇਜਾ ਨੇ 16 ਦੌੜਾਂ ਬਣਾਈਆਂ। ਭਾਰਤੀ ਟੀਮ ਨੇ ਖਰਾਬ ਪ੍ਰਦਰਸ਼ਨ ਕਰਦੇ ਹੋਏ ਸਿਰਫ਼ 26 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 117 ਦੌੜਾਂ ਬਣਾਈਆਂ।
ਆਸਟ੍ਰੇਲੀਆ ਦੇ ਗੇਂਦਬਾਜ਼ਾਂ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ ਭਾਰਤੀ ਬੱਲੇਬਾਜ਼ ਆਸਟ੍ਰੇਲੀਆ ਦੇ ਗੇਂਦਬਾਜ਼ਾਂ ਅੱਗੇ ਟਿਕ ਨਹੀਂ ਸਕੇ । ਮਿਸ਼ੇਲ ਸਟਾਰਕ ਨੇ 5, ਸੀਨ ਐਬਾਟ ਨੇ 3 ਤੇ ਨਾਥਨ ਐਲਿਸ ਨੇ 2 ਵਿਕਟਾਂ ਝਟਕਾਈਆਂ।
ਬੇਹੱਦ ਆਸਾਨ ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਨੇ ਸਿਰਫ 11 ਓਵਰਾਂ 'ਚ ਬਿਨਾ ਕੋਈ ਵਿਕਟ ਗੁਆਏ 121 ਦੌੜਾਂ ਬਣਾ ਕੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਆਸਟ੍ਰੇਲੀਆ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਿਸ਼ੇਲ ਮਾਰਸ਼ ਨੇ 66 ਦੌੜਾਂ ਤੇ ਟ੍ਰੈਵਿਸ ਹੈੱਡ ਨੇ 51 ਦੌੜਾਂ ਬਣਾਈਆਂ ਤੇ ਮੈਚ ਆਸਟ੍ਰੇਲੀਆ ਦੀ ਝੋਲੀ 'ਚ ਪਾ ਦਿੱਤਾ।
ਇਸ ਮੈਚ ਤੋਂ ਪਹਿਲਾਂ ਵਾਨਖੇੜੇ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤੀ ਟੀਮ ਨੇ 5 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਹੁਣ ਇਹ ਦੇਖਣਾ ਹੋਵੇਗਾ ਕਿ 31 ਮਾਰਚ ਨੂੰ ਹੋਣ ਵਾਲੇ ਤੀਜੇ ਅਤੇ ਆਖਰੀ ਮੁਕਾਬਲੇ ਵਿੱਚ ਭਾਰਤ ਦੀ ਟੀਮ ਆਸਟਰੇਲੀਆ ਨੂੰ ਹਰਾ ਕੇ ਸੀਰੀਜ਼ ਜਿੱਤਦੀ ਹੈ ਜਾਂ ਨਹੀਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Australia, BCCI, Cricket, Rohit sharma, Team India, Virat kohali