ਨਵੀਂ ਦਿੱਲੀ- ਬੀਸੀਸੀਆਈ ਨੇ ਅਗਲੇ ਸਾਲ ਦੱਖਣੀ ਅਫਰੀਕਾ ਵਿੱਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ 15 ਮੈਂਬਰੀ ਟੀਮ ਦੀ ਕਪਤਾਨ ਹੋਵੇਗੀ। ਇਸ ਦੇ ਨਾਲ ਹੀ ਸਮ੍ਰਿਤੀ ਮੰਧਾਨਾ ਨੂੰ ਟੀਮ ਦੀ ਉਪ ਕਪਤਾਨ ਬਣਾਇਆ ਗਿਆ ਹੈ। ਮਹਿਲਾ ਟੀ-20 ਵਿਸ਼ਵ ਕੱਪ ਦੀ ਸ਼ੁਰੂਆਤ ਅਗਲੇ ਸਾਲ 10 ਫਰਵਰੀ ਨੂੰ ਮੇਜ਼ਬਾਨ ਦੱਖਣੀ ਅਫਰੀਕਾ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਨਾਲ ਹੋਵੇਗੀ।
ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਅਗਲੇ ਸਾਲ ਜਨਵਰੀ 'ਚ ਦੱਖਣੀ ਅਫਰੀਕਾ 'ਚ ਤਿੰਨ ਦੇਸ਼ਾਂ ਦੀ ਟੀ-20 ਸੀਰੀਜ਼ 'ਚ ਹਿੱਸਾ ਲਵੇਗੀ। ਇਸ ਦੇ ਲਈ ਵੀ ਬੀਸੀਸੀਆਈ ਨੇ 18 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਤੇਜ਼ ਗੇਂਦਬਾਜ਼ ਪੂਜਾ ਵਸਤਰਾਕਰ ਫਿਟਨੈੱਸ ਟੈਸਟ ਪਾਸ ਕਰਨ ਤੋਂ ਬਾਅਦ ਹੀ ਟੀਮ 'ਚ ਸ਼ਾਮਲ ਹੋ ਸਕੇਗੀ।
ਮਹਿਲਾ ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਆਪਣਾ ਪਹਿਲਾ ਮੈਚ 12 ਫਰਵਰੀ ਨੂੰ ਕੇਪਟਾਊਨ 'ਚ ਪਾਕਿਸਤਾਨ ਖਿਲਾਫ ਖੇਡੇਗੀ। ਗਰੁੱਪ-2 ਵਿੱਚ ਭਾਰਤ ਦੇ ਨਾਲ ਇੰਗਲੈਂਡ, ਵੈਸਟਇੰਡੀਜ਼, ਪਾਕਿਸਤਾਨ ਅਤੇ ਆਇਰਲੈਂਡ ਹਨ। ਗਰੁੱਪ ਦੀਆਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ ਲਈ ਕੁਆਲੀਫਾਈ ਕਰਨਗੀਆਂ। ਟੂਰਨਾਮੈਂਟ ਦਾ ਫਾਈਨਲ 26 ਫਰਵਰੀ ਨੂੰ ਕੇਪਟਾਊਨ ਵਿੱਚ ਖੇਡਿਆ ਜਾਵੇਗਾ।
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਸ਼ੈਫਾਲੀ ਵਰਮਾ, ਯਸਤਿਕਾ ਭਾਟੀਆ (ਵਿਕਟਕੀਪਰ), ਰਿਚਾ ਘੋਸ਼ (ਵਿਕਟਕੀਪਰ), ਜੇਮੀਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦਿਆ, ਰਾਧਾ ਯਾਦਵ, ਰੇਣੂਕਾ ਠਾਕੁਰ, ਅੰਜਲੀ ਸ਼ਰਵਾਨੀ, ਪੂਜਾ ਵਸਤਰਕਾਰ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ।
ਰਿਜ਼ਰਵ ਖਿਡਾਰੀ: ਐਸ ਮੇਘਨਾ, ਸਨੇਹ ਰਾਣਾ, ਮੇਘਨਾ ਸਿੰਘ।
ਨੋਟ- ਪੂਜਾ ਵਸਤਰਾਕਰ ਫਿਟਨੈੱਸ ਟੈਸਟ ਪਾਸ ਕਰਨ ਤੋਂ ਬਾਅਦ ਹੀ ਟੀਮ 'ਚ ਸ਼ਾਮਲ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਅਗਲੇ ਸਾਲ ਫਰਵਰੀ 'ਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਦੱਖਣੀ ਅਫਰੀਕਾ 'ਚ ਹੀ ਤਿਕੋਣੀ ਟੀ-20 ਸੀਰੀਜ਼ ਖੇਡੇਗੀ। ਇਸ 'ਚ ਭਾਰਤ ਤੋਂ ਇਲਾਵਾ ਦੱਖਣੀ ਅਫਰੀਕਾ, ਵੈਸਟਇੰਡੀਜ਼ ਦੀ ਟੀਮ ਵੀ ਹਿੱਸਾ ਲਵੇਗੀ। ਇਹ ਸੀਰੀਜ਼ 19 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਦੇ ਲਈ ਭਾਰਤੀ ਟੀਮ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਇਸ ਸੀਰੀਜ਼ ਲਈ ਵੀ ਹਰਮਨਪ੍ਰੀਤ ਕੌਰ ਭਾਰਤੀ ਟੀਮ ਦੀ ਕਪਤਾਨ ਹੋਵੇਗੀ।
ਟਰਾਈ ਸੀਰੀਜ਼ ਲਈ ਭਾਰਤੀ ਮਹਿਲਾ ਟੀਮ
ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਯਸਤਿਕਾ ਭਾਟੀਆ (ਵਿਕਟ-ਕੀਪਰ), ਜੇਮਿਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੇਵਿਕਾ ਵੈਦਿਆ, ਰਾਜੇਸ਼ਵਰੀ ਗਾਇਕਵਾੜ, ਰਾਧਾ ਯਾਦਵ, ਰੇਣੁਕਾ ਠਾਕੁਰ, ਮੇਘਨਾ ਸਿੰਘ, ਅੰਜਲੀ ਸ਼ਰਵਾਨੀ, ਵਰਮਾ (ਵਿਕਟ-ਕੀਪਰ), ਅਮਨਜੋਤ ਕੌਰ, ਪੂਜਾ ਵਸਤਰਕਾਰ, ਐਸ ਮੇਘਨਾ, ਸਨੇਹ ਰਾਣਾ, ਸ਼ਿਖਾ ਪਾਂਡੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bangladesh, Cricket, Harmanpreet Kaur, T20 World Cup, Women cricket