ਸਿਧਾਰਥ
ਜ਼ਿਲ੍ਹਾ ਤਰਨਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ 'ਚ ਸਥਿਤ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਦਰਅਸਲ ਅੱਜ ਇਸ ਜੇਲ 'ਚ ਬੰਦ ਇੱਕ ਕੈਦੀ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਅਤੇ ਪਿੰਡ ਮਲਮੋਰੀ ਦੇ ਰਹਿਣ ਵਾਲੇ ਵਜੋਂ ਹੋਈ ਹੈ।
ਜਿਕਰਯੋਗ ਹੈ ਕਿ ਤਰਨਤਾਰਨ ਦੇ ਪਿੰਡ ਮਲਮੋਰੀ ਦੇ ਰਹਿਣ ਵਾਲਾ ਮ੍ਰਿਤਕ ਬਲਵਿੰਦਰ ਸਿੰਘ ਨੇ ਆਪਣੇ ਹੀ ਪਿੰਡ ਮੱਲਮੋਹਰੀ 'ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਨੇ ਧਾਰਾ 295, 511 ਤਹਿਤ ਮਾਮਲਾ ਦਰਜ਼ ਕਰਕੇ ਗ੍ਰਿਫਤਾਰ ਕੀਚਾ ਸੀ। ਹੁਣ ਇਸ ਸਖਸ਼ ਨੇ ਖੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਲਾਸ਼ ਨੂੰ ਜੇਲ੍ਹ 'ਚੋਂ ਕਬਜੇ 'ਚ ਲੈ ਕੇ ਪੋਸਟ ਮਾਰਟਮ ਹਾਊਸ ਭੇਜ ਦਿੱਤਾ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਨੂੰ ਬੁਲਾਇਆ ਜਾ ਰਿਹਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Jail, Suicide, Tarn taran News