ਤਰਨਤਾਰਨ: ਚਾਚੇ-ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨਤਾਰਨ: ਚਾਚੇ-ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

ਤਰਨਤਾਰਨ: ਚਾਚੇ-ਭਤੀਜੇ ਦੀ ਗੋਲੀਆਂ ਮਾਰ ਕੇ ਹੱਤਿਆ

 • Share this:
  Sidharth Arora

  ਤਰਨਤਾਰਨ ਦੇ ਪਿੰਡ ਨਾਗੋਕੇ ਵਿਖੇ ਦੋ ਗੁੱਟਾਂ ਦੌਰਾਨ ਹੋਏ ਝਗੜੇ ਦੌਰਾਨ ਗੋਲੀ ਲੱਗਣ ਨਾਲ ਦੋ ਵਿਅਕਤੀਆਂ ਦੀ ਮੌਕੇ ਉਤੇ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀਆਂ ਦੀ ਸ਼ਨਾਖਤ ਲਖਬੀਰ ਸਿੰਘ ਪੁੱਤਰ ਜਰਨੈਲ ਸਿੰਘ ਉਮਰ 54 ਸਾਲ ਅਤੇ ਅੰਮ੍ਰਿਤਪਾਲ ਸਿੰਘ ਪੁੱਤਰ ਤਸਬੀਰ ਉਮਰ 26 ਸਾਲ ਵਜੋਂ ਹੋਈ ਜੋ ਕੇ ਰਿਸ਼ਤੇ ਵਿੱਚ ਚਾਚਾ ਭਤੀਜਾ ਹੀ ਲੱਗਦੇ ਸਨ।

  ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁਝ ਲੋਕਾਂ ਉਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦਾ ਪਿੰਡ ਦੇ ਹੀ ਨੌਜਵਾਨਾਂ ਨਾਲ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਇਆ ਸੀ। ਜੋ ਕੁਝ ਸਮੇਂ ਬਾਅਦ ਵਿੱਚ ਇਕ ਵੱਡੇ ਝਗੜੇ ਦਾ ਰੂਪ ਧਾਰ ਗਿਆ ਜਿਸ ਦੌਰਾਨ ਪਿੰਡ ਦੇ ਹੀ ਕੁਝ ਨੌਜਵਾਨਾਂ ਦੇ ਇਕ ਧੜੇ ਲਖਬੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਦੇ ਸਿੱਧੀਆਂ ਗੋਲੀਆਂ ਮਾਰ ਦਿੱਤੀਆਂ ਜਿਸ ਦੌਰਾਨ ਦੋਹਾਂ ਦੀ ਮੌਕੇ ਉਤੇ ਮੌਤ ਹੋ ਗਈ।

   ਇਸ ਸਬੰਧੀ ਐੱਸਐੱਚਓ ਵਰਿੰਦਰ ਸਿੰਘ ਖੋਸਾ ਨਾਲ ਗੱਲਬਾਤ ਕਰਨ ਉਤੇ ਦੱਸਿਆ ਕਿ ਇਸ ਸਬੰਧੀ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਉਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ। ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
  Published by:Gurwinder Singh
  First published: