ਕੇਂਦਰ ਸਰਕਾਰ ਨੇ ਰਾਜ ਸਭਾ ਵਿਚ ਕਿਹਾ ਕਿ ਉਸ ਦੀ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ, ਜੋ ਕਿਸਾਨ ਅੰਦੋਲਨ ਕਾਰਨ ਵਾਪਸ ਲੈ ਲਏ ਗਏ ਸਨ।
ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਉਪਰਲੇ ਸਦਨ ਵਿੱਚ ਲਿਖਤੀ ਜਵਾਬ ਵਿੱਚ ਕਿਹਾ ਕਿ ਵਾਪਸ ਲਏ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਭਵਿੱਖ ਵਿੱਚ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਹੈ।
ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਪੁੱਛਿਆ ਸੀ ਕਿ ਕੀ ਸਰਕਾਰ ਦੀ ਵਾਪਸ ਲਏ ਗਏ ਖੇਤੀ ਕਾਨੂੰਨਾਂ ਨੂੰ ਭਵਿੱਖ ਵਿੱਚ ਵਾਪਸ ਲਿਆਉਣ ਦੀ ਕੋਈ ਯੋਜਨਾ ਹੈ। ਸ੍ਰੀ ਖੜਗੇ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਕੋਈ ਮੁਆਵਜ਼ਾ ਦੇਵੇਗੀ।
ਇਸ ਦੇ ਜਵਾਬ ਵਿੱਚ ਤੋਮਰ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ। ਇਸ ਦੇ ਨਾਲ ਹੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Agricultural law, Modi government, Narendra Singh Tomar