ਅਮਰੀਕਾ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਿੱਥੇ ਸਰਕਾਰ ਕੋਰੋਨਾ ਵਾਇਰਸ ਦੇ ਮਰੀਜ਼ਾ ਲਈ ਠੋਸ ਕਦਮ ਚੁੱਕ ਰਹੀ ਹੈ। ਉੱਥੇ ਹੀ ਨਿਊਯਾਰਕ ਦੇ ਸਿੱਖ ਸੈਂਟਰ ਵਿਚ ਕੋਰੋਨਾ ਵਾਇਰਸ ਲਈ ਲੰਗਰ ਤਿਆਰ ਕੀਤਾ ਗਿਆ ਇਹ ਲੰਗਰ 300000 ਲੋਕਾਂ ਲਈ ਤਿਆਰ ਕੀਤਾ ਗਿਆ ਹੈ। ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਅਲੱਗ- ਥਲੱਗ ਹੋਏ ਲੋਕਾਂ ਲਈ ਲੰਗਰ ਚਲਾਇਆ ਗਿਆ ਹੈ। ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਪ੍ਰਬੰਧ ਲਈ ਕੋਆਰਡੀਨੇਟਰ ਕਰ ਰਹੀ ਹੈ। ਅਮਰੀਕਾ ਵਿਚ ਸਿੱਖਾਂ ਵੱਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਦੌਰਾਨ ਲੋੜ ਵੰਦਾਂ ਨੂੰ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਲੰਗਰ ਵਿਚ ਲੋਕਾਂ ਨੂੰ ਪੌਸ਼ਟਿਕ ਭੋਜਨ ਖਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਰੋਜ਼ਾਨਾ ਦੀਆ ਵਰਤਣ ਯੋਗ ਚੀਜ਼ਾਂ ਵੀ ਵੰਡੀਆਂ ਜਾ ਰਹੀਆ ਹਨ।