ਹਰਿਆਣਾ ਦੀ ਮਸ਼ਹੂਰ ਡਾਂਸਰ ਅਤੇ ਬਿੱਗ ਬੌਸ ਫੇਮ ਸਪਨਾ ਚੌਧਰੀ (Sapna Choudhary) ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਾ ਕੁਝ ਸ਼ੇਅਰ ਕਰਦੀ ਰਹਿੰਦੀ ਹੈ, ਜਿਸ ਨੂੰ ਉਨ੍ਹਾਂ ਦੇ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਕਦੇ ਸਪਨਾ ਆਪਣੀਆਂ ਕੁਝ ਵੀਡੀਓਜ਼ ਸ਼ੇਅਰ ਕਰਦੀ ਹੈ ਤਾਂ ਕਦੇ ਉਹ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਨਜ਼ਰ ਆਉਂਦੀ ਹੈ ਜੋ ਸੋਸ਼ਲ ਮੀਡੀਆ ਨੂੰ ਹਿਲਾ ਦਿੰਦੀਆਂ ਹਨ।