ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ (Katrina Kaif and Vicky Kaushal Wedding) ਦਾ ਵਿਆਹ 9 ਦਸੰਬਰ ਨੂੰ ਰਾਜਸਥਾਨ ਦੇ ਸਵਾਈ ਮਾਧੋਪੁਰ ਦੇ ਸਿਕਸ ਸੈਂਸ ਫੋਰਟ ਬਰਵਾੜਾ ਵਿੱਚ ਹੋਇਆ ਸੀ। ਦੋਵਾਂ ਦੇ ਵਿਆਹ ਦੀ ਇਸ ਸਾਲ ਸਭ ਤੋਂ ਜ਼ਿਆਦਾ ਚਰਚਾ ਰਹੀ। ਦੋਹਾਂ ਨੇ ਆਪਣੇ ਵਿਆਹ ਨੂੰ ਲੈ ਕੇ ਕਾਫੀ ਨਿੱਜਤਾ ਅਤੇ ਸੁਰੱਖਿਆ ਬਣਾਈ ਰੱਖੀ। ਵਿਆਹ ਤੋਂ ਪਹਿਲਾਂ ਦੋਵਾਂ ਦੇ ਰਿਸ਼ਤੇ ਦੀ ਚਰਚਾ ਵੀ ਨਹੀਂ ਹੋਈ ਸੀ। ਦੋਵਾਂ ਨੇ ਆਪਣੇ ਰਿਸ਼ਤੇ ਨੂੰ ਵੀ ਬਹੁਤ ਹੀ ਨਿਜੀ ਤਰੀਕੇ ਨਾਲ ਨਿਭਾਇਆ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਵਿੱਕੀ ਕੌਸ਼ਲ (Vicky Kaushal) ਕਾਲਜ ਦੇ ਦਿਨਾਂ ਤੋਂ ਹੀ ਕੈਟਰੀਨਾ ਨੂੰ ਪਿਆਰ ਕਰਦੇ ਸਨ। ਅਸੀਂ ਤੁਹਾਨੂੰ ਤਸਵੀਰਾਂ ਰਾਹੀਂ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇ ਰਹੇ ਹਾਂ।