ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ (Bharti Singh) ਇਸ ਸਮੇਂ ਆਪਣੀ ਪ੍ਰੈਗਨੈਂਸੀ ਦਾ ਆਨੰਦ ਲੈ ਰਹੀ ਹੈ। ਕੁਝ ਸਮਾਂ ਪਹਿਲਾਂ ਭਾਰਤੀ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ 'ਖੁਸ਼ਖਬਰੀ' ਦਿੱਤੀ ਸੀ। ਇਸ ਸਮੇਂ ਉਨ੍ਹਾਂ ਦਾ ਪੰਜਵਾਂ ਮਹੀਨਾ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਨਵੀਂ ਤਸਵੀਰ ਪੋਸਟ ਕੀਤੀ ਹੈ। ਇਸ ਤਸਵੀਰ 'ਚ ਉਹ ਆਪਣੇ ਪਤੀ ਹਰਸ਼ ਲਿੰਬਾਚੀਆ ਨਾਲ ਨਜ਼ਰ ਆ ਰਹੀ ਹੈ। ਇਸ ਫੋਟੋ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਦਿਲਚਸਪ ਸਵਾਲ ਪੁੱਛਿਆ ਹੈ। (ਫੋਟੋ - instagram/@bharti.laguhterqueen)
ਇਸ ਫੋਟੋ ਵਿੱਚ ਪਹਿਲੀ ਵਾਰ ਭਾਰਤੀ ਸਿੰਘ ਆਪਣਾ ਬੇਬੀ ਬੰਪ ਫਲਾਂਟ ਕਰ ਰਹੀ ਹੈ। ਇਸ ਤਸਵੀਰ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਪੁੱਛਿਆ ਹੈ, 'ਸੰਤਾ ਆਏਗਾ ਜਾਂ ਸੰਤੀ? ਤੁਸੀਂ ਕੀ ਸੋਚਦੇ ਹੋ, ਛੇਤੀ ਕੁਮੈਂਟ ਰਾਹੀਂ ਦੱਸੋ। ਪ੍ਰਸ਼ੰਸਕਾਂ ਨੇ ਭਾਰਤੀ ਦੀ ਇਸ ਪੋਸਟ ਨੂੰ ਪਸੰਦ ਕੀਤਾ ਹੈ। ਲੋਕ ਕੁਮੈਂਟ ਕਰਕੇ ਵੀ ਆਪਣੀ ਰਾਏ ਦੇ ਰਹੇ ਹਨ। (ਫੋਟੋ -instagram/@bharti.laguhterqueen)