Gippy Grewal met Sidhu Moosewala's Family: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਅੱਜ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਉਨ੍ਹਾਂ ਦੀਆਂ ਯਾਦਾਂ ਨੂੰ ਜ਼ਿੰਦਾ ਰੱਖਿਆ ਹੋਇਆ ਹੈ। ਹਾਲ ਹੀ ਵਿੱਚ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ (Gippy Grewal) ਨੇ ਮਰਹੂਮ ਗਾਇਕ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਗਿੱਪੀ ਆਪਣੇ ਪੂਰੇ ਪਰਿਵਾਰ ਨਾਲ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਜਿਸ ਦੀਆਂ ਤਸਵੀਰਾਂ ਕਲਾਕਾਰ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਹਨ।
ਮੂਸੇਵਾਲਾ ਦੇ ਪਰਿਵਾਰ ਦਾ ਦੁੱਖ ਵੰਡਾਉਣ ਲਈ ਹੁਣ ਤੱਕ ਕਈ ਪੰਜਾਬੀ ਸਿਤਾਰੇ ਅਤੇ ਫੈਨਜ਼ ਉਨ੍ਹਾਂ ਦੇ ਘਰ ਜਾ ਚੁੱਕੇ ਹਨ। ਇਸ ਵਿਚਕਾਰ ਹੀ ਗਿੱਪੀ ਗਰੇਵਾਲ ਆਪਣੇ ਪੂਰੇ ਪਰਿਵਾਰ ਸਣੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ, ਅਤੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਦੀਆਂ ਤਸਵੀਰਾਂ ਤੇ ਵੀਡੀਓਜ਼ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ `ਤੇ ਸ਼ੇਅਰ ਕੀਤੀਆਂ। ਤੁਸੀ ਵੀ ਦੇਖੋ ਮੂਸੇਵਾਲਾ ਦੇ ਪਰਿਵਾਰ ਨਾਲ ਗਿੱਪੀ ਗਰੇਵਾਲ ਦੀਆਂ ਇਹ ਖਾਸ ਤਸਵੀਰਾਂ। ਇਹ ਤਸਵੀਰਾਂ ਦਿਲ ਨੂੰ ਛੂਹਣ ਵਾਲੀਆਂ ਹਨ। ਗਿੱਪੀ ਗਰੇਵਾਲ ਦੇ ਪਰਿਵਾਰ ਕਰਕੇ ਬੱਚਿਆਂ ਨੂੰ ਮਿਲ ਕੇ ਮੂਸੇਵਾਲਾ ਦੇ ਮਾਤਾ-ਪਿਤਾ ਦੇ ਚਿਹਰੇ `ਤੇ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।
ਤਸਵੀਰ ਵਿੱਚ ਮੂਸੇਵਾਲਾ ਦੇ ਪਿਤਾ ਗਿੱਪੀ ਦੇ ਬੱਚਿਆਂ ਨਾਲ ਨਜ਼ਰ ਆਏ। ਇਸ ਦੌਰਾਨ ਗਿੱਪੀ ਦੇ ਛੋਟੇ ਬੇਟੇ ਗੁਰਬਾਜ਼ ਗਰੇਵਾਲ ਬਲਕੌਰ ਸਿੰਘ ਦੀ ਗੋਦੀ `ਚ ਬੈਠੇ ਦਿਖਾਈ ਦਿੱਤੇ। ਮੂਸੇਵਾਲਾ ਦੀ ਮੰਮੀ ਨਾਲ ਗਿੱਪੀ ਗਰੇਵਾਲ ਦੇ ਬੱਚੇ ਆਪਣੇ ਕਿਊਟ ਅੰਦਾਜ਼ ਵਿੱਚ ਨਜ਼ਰ ਆਏ। ਇੱਕ ਹੋਰ ਤਸਵੀਰ `ਚ ਗਿੱਪੀ ਗਰੇਵਾਲ ਦੀ ਪਤਨੀ ਤੇ ਉਨ੍ਹਾਂ ਦੇ ਤਿੰਨੇ ਬੇਟੇ ਮੂਸੇਵਾਲਾ ਦੇ ਬੁੱਤ ਨਾਲ ਨਜ਼ਰ ਆਏ। ਇਹ ਉਹੀ ਬੁੱਤ ਹੈ ਜੋ ਮੂਸੇਵਾਲਾ ਦੇ ਫ਼ੈਨ ਨੇ ਬਣਵਾ ਕੇ ਉਨ੍ਹਾਂ ਦੇ ਮਾਪਿਆਂ ਨੂੰ ਭੇਂਟ ਕੀਤਾ ਸੀ। ਇੱਕ ਤਸਵੀਰ `ਚ ਗਿੱਪੀ ਗਰੇਵਾਲ ਦੇ ਬੇਟੇ ਸਿੱਧੂ ਮੂਸੇਵਾਲਾ ਦੇ ਬੁੱਤ ਨਾਲ ਖੜੇ ਨਜ਼ਰ ਆ ਰਹੇ ਹਨ।