Deep Sidhu Passes Away: ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu) ਦਾ 38 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਮੰਗਲਵਾਰ ਨੂੰ ਕੁੰਡਲੀ ਮਾਨੇਸਰ ਯਾਨੀ ਕੇਐਮਪੀਐਲ ਹਾਈਵੇਅ ਨੇੜੇ ਇੱਕ ਸੜਕ ਹਾਦਸੇ ਵਿੱਚ ਦੀਪ ਸਿੱਧੂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਦੀਪ ਸਿੱਧੂ ਕਿਸਾਨ ਧਰਨੇ ਦੌਰਾਨ ਸੁਰਖੀਆਂ ਵਿੱਚ ਆਏ ਸਨ। ਉਨ੍ਹਾਂ ਨੂੰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਵਿੱਚ ਵੀ ਮੁਲਜ਼ਮ ਬਣਾਇਆ ਗਿਆ ਸੀ। ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਦੀਪ ਪੰਜਾਬ ਦੇ ਮਸ਼ਹੂਰ ਅਦਾਕਾਰਾਂ ਦੀ ਸੂਚੀ ਵਿੱਚ ਸ਼ਾਮਲ ਸੀ। ਉਨ੍ਹਾਂ ਦੀ ਬਹੁਤ ਵੱਡੀ ਫੈਨ ਫਾਲੋਇੰਗ ਸੀ। (ਫੋਟੋ - Facebook @imdeepsidhu)