ਜੀ ਹਾਂ, ਵਿਆਹ ਦੇ ਸੀਜ਼ਨ 'ਚ ਗਾਇਕ ਜੱਸੀ ਗਿੱਲ ਨੇ ਆਪਣਾ ਨਵਾਂ ਗੀਤ ਲੈ ਕੇ ਆਏ ਹਨ। ਇਸ ਗੀਤ ਵਿੱਚ ਉਨ੍ਹਾਂ ਨੇ ਵਿਆਹ ਦੇ ਨਾਲ ਜੁੜੇ ਖ਼ੂਬਸੂਰਤ ਅਹਿਸਾਸ ਨੂੰ ਬਿਆਨ ਕੀਤਾ ਹੈ। ਜਿਸ ਨੂੰ ਦਰਸ਼ਕ ਖੂਬ ਪਸੰਦ ਕਰ ਰਹੇ ਹਨ। ਇਸ ਗਾਣੇ ਦੇ ਬੋਲ Rony Anjali & Gill Machhrai ਨੇ ਮਿਲਕੇ ਲਿਖੇ ਹਨ। ਇਸਦੇ ਇਲਾਵਾ ਅਗਮ ਮਾਨ ਤੇ ਅਸੀਮ ਮਾਨ ਵੱਲੋਂ ਗਾਣੇ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਖਾਸ ਗੱਲ ਇਹ ਹੈ ਕਿ ਜੱਸੀ ਗਿੱਲ ਦੇ ਲੇਬਲ ਹੇਠ ਹੀ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਜੱਸੀ ਗਿੱਲ ਪੰਜਾਬੀ ਮਿਊਜ਼ਿਕ ਜਗਤ ਦੇ ਮਸ਼ਹੂਰ ਗਾਇਕ ਹਨ। ਜਿਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਝੋਲੀ ਪਾਏ ਹਨ। ਉਹ ਨਿੱਕਲੇ ਕਰੰਟ, ਬਾਪੂ ਜ਼ਿੰਮੀਦਾਰ, ਜਿੰਦੇ ਮੇਰੀਏ, ਲਾਦੇਨ, ਸੁਰਮਾ,ਅੱਤ ਕਰਾਤੀ, ਗੱਭਰੂ ਸਮੇਤ ਕਈ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਗਾਇਕੀ ਤੋਂ ਇਲਾਵਾ ਉਹ ਅਦਾਕਾਰੀ ਦੇ ਖੇਤਰ ‘ਚ ਵੀ ਕਾਫੀ ਐਕਟਿਵ ਹਨ। ਪੰਜਾਬੀ ਫ਼ਿਲਮਾਂ ਦੇ ਨਾਲ ਉਹ ਹਿੰਦੀ ਫ਼ਿਲਮਾਂ ‘ਚ ਵੀ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਬਹੁਤ ਜਲਦ ਜੱਸੀ ਗਿਲ ਪੰਜਾਬੀ ਫ਼ਿਲਮ ‘ਡੈਡੀ ਕੂਲ ਮੁੰਡੇ ਫੂਲ-2’ ‘ਚ ਨਜ਼ਰ ਆਉਣਗੇ। ਪਿਛਲੇ ਸਾਲ ਉਹ ਬਿੰਨੂ ਢਿੱਲੋਂ ਅਤੇ ਗੁਰਨਾਮ ਭੁੱਲਰ ਦੇ ਨਾਲ ਫ਼ਿਲਮ ‘ਫੁੱਫੜ ਜੀ’ ‘ਚ ਨਜ਼ਰ ਆਏ ਸੀ। ਗੀਤਾਂ ਦੇ ਨਾਲ-ਨਾਲ ਜੱਸੀ ਗਿੱਲ ਦੇ ਫਿਲਮੀ ਅੰਦਾਜ਼ ਨੂੰ ਵੀ ਦਰਸ਼ਕਾਂ ਦੁਆਰਾ ਬਹੁਤ ਪਸੰਦ ਕੀਤਾ ਜਾਂਦਾ ਹੈ।