Himanshi Khurana Pics: ਪੰਜਾਬੀ ਸਿਨੇਮਾ ਜਗਤ ਵਿੱਚ ਆਪਣੀ ਅਦਾਕਾਰੀ ਅਤੇ ਗਾਇਕੀ ਨਾਲ ਹਿਮਾਸ਼ੀ ਖੁਰਾਣਾ (Himanshi Khurana) ਨੇ ਹਰ ਕਿਸੇ ਨੂੰ ਦੀਵਾਨਾ ਬਣਾਇਆ ਹੈ। ਇਨਾ ਹੀ ਨਹੀਂ ਹਿਮਾਸ਼ੀ ਆਪਣੀ ਖੂਬਸੂਰਤੀ ਨਾਲ ਵੀ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ਼ ਖਿੱਚਦੀ ਹੈ। ਹਿਮਾਸ਼ੀ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਜਰਿਏ ਫੈਨਜ਼ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਅਦਾਕਾਰਾ ਵੱਲੋਂ ਆਪਣੇ ਸੋਸ਼ਲ ਅਕਾਊਂਟ ਤੇ ਕੁਝ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆ ਹਨ। ਜਿਨਾਂ ਨੂੰ ਦੇਖ ਕੇ ਤੁਸੀ ਵੀ ਆਪਣੀਆਂ ਨਜ਼ਰਾਂ ਨਹੀਂ ਹਟਾ ਸਕੋਗੇ। ਤੁਸੀ ਵੀ ਦੇਖੋ ਹਿਮਾਸ਼ੀਂ ਦੀਆਂ ਇਹ ਤਸਵੀਰਾਂ....
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਤਸਵੀਰਾਂ ਹਿਮਾਸ਼ੀ ਦੇ ਇੱਕ ਮਿੰਟ ਮਿਊਜ਼ਿਕ ਵੀਡੀਓ "ਹਰ ਦਫਾ" ਦੇ ਸੈੱਟ ਦੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਹਿਮਾਸ਼ੀ ਆਪਣੇ ਸਾਦਗੀ ਭਰੇ ਅੰਦਾਜ਼ ਨਾਲ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਹਿਮਾਸ਼ੀ ਨੇ ਗਾਇਕਾ, ਅਦਾਕਾਰਾ ਅਤੇ ਮਾਡਲ ਦੇ ਰੂਪ ਵਿੱਚ ਖੂਬ ਨਾਮ ਕਮਾਇਆ ਹੈ। ਅਦਾਕਾਰਾ ਅਤੇ ਗਾਇਕਾ ਨੂੰ ਪਸੰਦ ਕਰਨ ਵਾਲੇ ਪ੍ਰਸ਼ੰਸ਼ਕਾਂ ਦੀ ਕੋਈ ਕਮੀ ਨਹੀ ਹੈ।