Shehnaaz Gill Photoshoot: ਸ਼ਹਿਨਾਜ਼ ਗਿੱਲ ਦੇ ਸਿਤਾਰੇ ਇਨ੍ਹੀਂ ਦਿਨੀਂ ਬੁਲੰਦੀਆਂ 'ਤੇ ਹਨ। ਜਦੋਂ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਸ਼ਹਿਨਾਜ਼ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ 'ਕਭੀ ਈਦ ਕਭੀ ਦੀਵਾਲੀ' ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ, ਉਦੋਂ ਤੋਂ ਹੀ ਉਹ ਸੁਰਖੀਆਂ 'ਚ ਹੈ। ਹਰ ਰੋਜ਼ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।