ਦੇਸ਼ ਦੇ ਮੌਸਮ ਵਿਭਾਗ ਨੇ ਕਿਹਾ ਕਿ ਚਾਰ ਦਿਨਾਂ 'ਚ ਕਈ ਥਾਵਾਂ 'ਤੇ 800 ਮਿਲੀਮੀਟਰ ਤੋਂ ਜ਼ਿਆਦਾ ਬਾਰਿਸ਼ ਹੋਈ ਹੈ। ਵਿਭਾਗ ਦੇ ਅਧਿਕਾਰੀ ਜੇਨ ਗੋਲਡਿੰਗ ਨੇ ਮੀਡੀਆ ਨੂੰ ਦੱਸਿਆ, "ਇਸ ਸਮੇਂ ਜ਼ਮੀਨ ਪਾਣੀ ਨੂੰ ਸੋਖਣ ਵਾਲੀ ਸਥਿਤੀ ਵਿੱਚ ਨਹੀਂ ਹੈ ਅਤੇ ਇਸਨੂੰ ਸੁੱਕਣ ਵਿੱਚ ਕੁਝ ਸਮਾਂ ਲੱਗੇਗਾ। ਅੱਜ ਕੁਝ ਇਲਾਕਿਆਂ ਵਿੱਚ 100 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।"