ਇਨ੍ਹਾਂ ਸਾਰੇ ਇਲਜ਼ਾਮਾਂ ਵਿਚਕਾਰ ਪ੍ਰਧਾਨ ਮੰਤਰੀ ਟਰੂਡੋ ਨੇ ਹਾਊਸ ਆਫ ਕਾਮਨਜ਼ ਵਿੱਚ ਗੱਲ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਪੋਸਟ 'ਚ ਲਿਖਿਆ, 'ਹਾਊਸ ਆਫ ਕਾਮਨਜ਼ 'ਚ ਅੱਜ ਰਾਤ ਮੈਂ ਓਟਾਵਾ ਦੀ ਸਥਿਤੀ ਬਾਰੇ ਗੱਲ ਕੀਤੀ। ਮੈਂ ਕਿਹਾ ਕਿ ਕੈਨੇਡੀਅਨਾਂ ਨੂੰ ਵਿਰੋਧ ਕਰਨ, ਆਪਣੀ ਸਰਕਾਰ ਨਾਲ ਅਸਹਿਮਤ ਹੋਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਦਾ ਅਧਿਕਾਰ ਹੈ, ਪਰ ਉਨ੍ਹਾਂ ਨੂੰ ਸਾਡੀ ਆਰਥਿਕਤਾ, ਸਾਡੇ ਲੋਕਤੰਤਰ ਜਾਂ ਸਾਡੇ ਦੂਜੇ ਨਾਗਰਿਕਾਂ ਦੇ ਰੋਜ਼ਾਨਾ ਜੀਵਨ ਨੂੰ ਰੋਕਣ ਦਾ ਅਧਿਕਾਰ ਨਹੀਂ ਹੈ। ਇਸ ਨੂੰ ਰੋਕਣਾ ਹੋਵੇਗਾ।'