ਜਰਮਨੀ ਵਿੱਚ ਕੋਵਿਡ-19 ਦੇ 2,96,498 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਕੇਸਾਂ ਦੀ ਕੁੱਲ ਗਿਣਤੀ 1,98,93,028 ਹੋ ਗਈ ਹੈ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਯੂਰਪੀ ਦੇਸ਼ਾਂ 'ਚ ਹੁਣ ਤੱਕ 1.28 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੀਰਵਾਰ ਤੋਂ ਹੁਣ ਤੱਕ 288 ਮੌਤਾਂ ਦਰਜ ਕੀਤੀਆਂ ਗਈਆਂ ਹਨ। ਚੀਨ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਕੁਝ ਕਮੀ ਆਈ ਹੈ। ਵੀਰਵਾਰ ਨੂੰ, ਇੱਥੇ 1,366 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇੱਕ ਦਿਨ ਪਹਿਲਾਂ 2,054 ਮਾਮਲੇ ਸਾਹਮਣੇ ਆਏ ਸਨ। ਪਰ ਕਿਹਾ ਜਾ ਰਿਹਾ ਹੈ ਕਿ ਇੱਥੇ ਬਿਨਾਂ ਲੱਛਣਾਂ ਦੇ ਮਾਮਲੇ ਵੱਧ ਰਹੇ ਹਨ। ਦੱਖਣੀ ਕੋਰੀਆ ਏਸ਼ੀਆ ਦਾ ਅਜਿਹਾ ਦੇਸ਼ ਹੈ, ਜਿੱਥੇ ਮਾਰਚ ਵਿੱਚ ਕੋਵਿਡ-19 ਦੇ ਮਾਮਲੇ ਵਧੇ ਹਨ। ਇਟਲੀ ਵਿਚ ਕੋਰੋਨਾ ਵਾਇਰਸ ਦੇ 81,811 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਕ ਦਿਨ ਪਹਿਲਾਂ 76,260 ਮਾਮਲੇ ਦਰਜ ਕੀਤੇ ਗਏ ਸਨ। ਬ੍ਰਿਟੇਨ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਇੱਕ ਵਾਰ ਫਿਰ ਵੱਧ ਰਹੀ ਹੈ। ਇਸ ਦੌਰਾਨ, ਇਜ਼ਰਾਈਲ ਵਾਂਗ, ਕਮਜ਼ੋਰ ਇਮਿਊਨ ਸਿਸਟਮ ਵਾਲੇ ਲੋਕਾਂ ਨੂੰ ਵੈਕਸੀਨ ਦੀ ਚੌਥੀ ਖੁਰਾਕ ਦਿੱਤੀ ਜਾ ਰਹੀ ਹੈ। ਅਮਰੀਕਾ ਦੇ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਯੂਰਪ ਦੇ ਨਾਲ-ਨਾਲ ਇੱਥੇ ਵੀ ਮਾਮਲਿਆਂ ਵਿੱਚ ਵਾਧਾ ਹੋ ਸਕਦਾ ਹੈ।