ਅਫਗਾਨਿਸਤਾਨ 'ਚ ਅੱਜ ਸਵੇਰੇ ਆਏ ਭੂਚਾਲ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਕਾਬੁਲ ਨਿਊਜ਼ ਦੀ ਰਿਪੋਰਟ ਮੁਤਾਬਕ 6.1 ਦੀ ਤੀਬਰਤਾ ਵਾਲੇ ਇਸ ਭੂਚਾਲ ਕਾਰਨ ਘੱਟੋ-ਘੱਟ 280 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। 500 ਤੋਂ ਵੱਧ ਲੋਕ ਜ਼ਖਮੀ ਹੋ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਮੁਤਾਬਕ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਖੋਸਤ ਸ਼ਹਿਰ ਤੋਂ 40 ਕਿਲੋਮੀਟਰ ਦੂਰ ਸੀ।
ਸਰਕਾਰੀ ਬੁਲਾਰੇ ਬਿਲਾਲ ਕਰੀਮੀ ਨੇ ਟਵੀਟ ਕੀਤਾ - ਬਦਕਿਸਮਤੀ ਨਾਲ, ਬੀਤੀ ਰਾਤ (ਸਥਾਨਕ ਸਮੇਂ) ਪਕਿਤਕਾ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਇੱਕ ਜ਼ਬਰਦਸਤ ਭੂਚਾਲ ਆਇਆ। ਜਿਸ ਵਿੱਚ ਸਾਡੇ ਸੈਂਕੜੇ ਦੇਸ਼ ਵਾਸੀ ਮਾਰੇ ਗਏ ਅਤੇ ਜ਼ਖਮੀ ਹੋਏ ਅਤੇ ਦਰਜਨਾਂ ਘਰ ਤਬਾਹ ਹੋ ਗਏ। ਅਸੀਂ ਸਾਰੀਆਂ ਐਮਰਜੈਂਸੀ ਏਜੰਸੀਆਂ ਨੂੰ ਇਸ ਖੇਤਰ ਵਿੱਚ ਟੀਮਾਂ ਭੇਜਣ ਦੀ ਅਪੀਲ ਕਰਦੇ ਹਾਂ ਤਾਂ ਜੋ ਹੋਰ ਤਬਾਹੀ ਨੂੰ ਰੋਕਿਆ ਜਾ ਸਕੇ।