ਅਮਰੀਕਾ ਵਿਚ ਗੋਲੀਬਾਰੀ ਦੀ ਘਟਨਾ ਇਕ ਵਾਰ ਫਿਰ ਸਾਹਮਣੇ ਆਈ ਹੈ। ਵੀਰਵਾਰ ਰਾਤ ਵਾਸ਼ਿੰਗਟਨ ਡੀ.ਸੀ. ਦੀਆਂ ਸੜਕਾਂ 'ਤੇ ਫਾਇਰਿੰਗ ਸ਼ੁਰੂ ਹੋ ਗਈ, ਜਿਸ ਵਿਚ ਇਕ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਵ੍ਹਾਈਟ ਹਾਊਸ ਨੇੜੇ ਗਲੀਆਂ ਵਿਚ ਹੋਈ ਗੋਲੀਬਾਰੀ ਵਿਚ ਘੱਟੋ ਘੱਟ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਐਨ ਬੀ ਸੀ ਵਾਸ਼ਿੰਗਟਨ ਨੇ ਪੁਲਿਸ ਦੇ ਹਵਾਲੇ ਨਾਲ ਕਿਹਾ ਕਿ ਗੋਲੀਬਾਰੀ ਦੀ ਘਟਨਾ ਵ੍ਹਾਈਟ ਹਾਊਸ ਤੋਂ ਲਗਭਗ ਤਿੰਨ ਕਿਲੋਮੀਟਰ ਦੂਰ ਕੋਲੰਬੀਆ ਹਾਈਟਸ ਵਿੱਚ ਵਾਪਰੀ। ਇਹ ਘਟਨਾ ਵੀਰਵਾਰ ਰਾਤ ਨੂੰ ਦਸ ਵੱਜ ਕੇ ਛੇ ਮਿੰਟ ‘ਤੇ ਵਾਪਰੀ। ਇਹ ਖੇਤਰ ਉੱਤਰ ਪੱਛਮੀ ਵਾਸ਼ਿੰਗਟਨ ਵਿੱਚ ਹੈ। ਇਸ ਖ਼ਬਰ ਵਿਚ ਦੱਸਿਆ ਗਿਆ ਸੀ ਕਿ ਪੁਲਿਸ ਨੂੰ ਗੋਲੀਬਾਰੀ ਦੀ ਘਟਨਾ ਬਾਰੇ ਪਤਾ ਲੱਗਿਆ ਅਤੇ ਜ਼ਖਮੀ ਛੇ ਵਿਅਕਤੀ ਪਾਏ ਗਏ। ਪੁਲਿਸ ਨੇ ਦੱਸਿਆ ਕਿ ਪੰਜ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿਚੋਂ ਘੱਟੋ-ਘੱਟ ਇਕ ਦੀ ਹਾਲਤ ਗੰਭੀਰ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਘਟਨਾ ਬਾਰੇ ਜਾਣਕਾਰੀ ਆਸ ਪਾਸ ਦੇ ਲੋਕਾਂ ਤੋਂ ਲਈ ਜਾ ਰਹੀ ਹੈ, ਨਿਗਰਾਨੀ ਵਾਲੀ ਵੀਡੀਓ ਦੀ ਵੀ ਭਾਲ ਕੀਤੀ ਜਾ ਰਹੀ ਹੈ।