ਸਾਰਾਗੜ੍ਹੀ ਦੀ ਲੜਾਈ ਉੱਤਰ-ਪੱਛਮੀ ਫਰੰਟੀਅਰ ਸੂਬੇ ‘ਤੇ ਅਫ਼ਗ਼ਾਨਿਸਤਾਨ ਦੀਆਂ ਸਰਹੱਦਾਂ ਲਾਗੇ ਸਾਰਾਗੜ੍ਹੀ ਦੇ ਸਥਾਨ ‘ਤੇ 12 ਸਤੰਬਰ, 1897 ਨੂੰ ਲੜੀ ਗਈ ਸੀ। ਇਹ ਲੜਾਈ ਬ੍ਰਿਟਿਸ਼-ਭਾਰਤੀ ਫੌਜ (36 ਸਿੱਖ ਰੈਜਮੈਂਟ) ਜੋ ਹੁਣ 4 ਸਿੱਖ ਰੈਜਮੈਂਟ ਅਖਵਾਉਂਦੀ ਹੈ, ਦੇ 21 ਜਾਂਬਾਜ ਜਵਾਨਾਂ ਤੇ ਅਫ਼ਗ਼ਾਨੀ ਪਠਾਣਾਂ 'ਤੇ ਅਫ਼ਰੀਦੀ ਕਬਾਇਲੀਆਂ ਵਿਚਕਾਰ ਗਹਿਗੱਚ ਮੁਕਾਬਲੇ ਨਾਲ ਲੜੀ ਗਈ।(Country sculptor: Luke Perry)
ਸਾਰਾਗੜ੍ਹੀ ਸਮੁੰਦਰੀ ਤਲ ਤੋਂ 6000 ਫੁੱਟ ਦੀ ਉਚਾਈ ‘ਤੇ ਪੈਂਦਾ ਇੱਕ ਪਿੰਡ ਹੈ। ਇਹ ਇਲਾਕਾ ਵਜੀਰਸਤਾਨ ਦਾ ਇਲਾਕਾ ਵੀ ਕਹਾਉਂਦਾ ਹੈ, ਜਿਸ ਦੇ ਪਹਾੜ ਬ੍ਰਿਟਿਸ਼ ਫਰੰਟੀਅਰ ਤੇ ਅਫਗਾਨਿਸਤਾਨ ਦੀ ਵੰਡ ਕਰਦੇ ਸਨ। ਸਾਰਾਗੜ੍ਹੀ ਸਮਾਨਾ ਘਾਟੀ ‘ਚ ਕੋਹਾਟ ਜ਼ਿਲ੍ਹੇ ਦਾ ਪਿੰਡ ਹੈ, ਜਿਥੋਂ ਕੁਹਾਟ 35 ਮੀਲ ਅਤੇ ਪਿਸ਼ਾਵਰ 50 ਕੁ ਮੀਲ ਦੀ ਦੂਰੀ ‘ਤੇ ਪੈਂਦਾ ਹੈ। ਇਸ ਚੌਕੀ ਦੀ ਅਹਿਮੀਅਤ ਇਸ ਕਰਕੇ ਵੀ ਜ਼ਿਆਦਾ ਹੈ ਕਿ ਲੋਕਹਾਰਟ ਕਿਲ੍ਹਾ ਤੇ ਗੁਲਸਤਾਨ ਕਿਲ੍ਹੇ ਵਿਚਕਾਰ 6 ਕਿਲੋਮੀਟਰ ਦਾ ਫਾਸਲਾ ਹੈ। ਇਨ੍ਹਾਂ ਦੋਵਾਂ ਕਿਲ੍ਹਿਆਂ ਦੇ ਵਿਚਕਾਰ ਨੀਵੇਂ ਇਲਾਕੇ ਵਿੱਚ ਸਾਰਾਗੜ੍ਹੀ ਸਥਿਤ ਹੈ। ਨਿਰੋਲ ਪਹਾੜੀ ਇਲਾਕਾ ਹੈ। ਇਨ੍ਹਾਂ ਦੋਵਾਂ ਕਿਲ੍ਹਿਆਂ ਨੂੰ ਝੰਡੀ ਦਿਖਾਉਣ ਲਈ ਇਸ ਚੌਕੀ ਦੀ ਸਥਾਪਨਾ ਕੀਤੀ ਗਈ ਸੀ।(Country sculptor: Luke Perry)
ਸਿਤੰਬਰ 12 , 1897 ਨੂੰ ਸੁਬਾਹ 9.30 ਵਜੇ ਸ਼ੁਰੂ ਹੋਈ ਲੜਾਈ ਨੂੰ 6 ਘੰਟੇ ਬੀਤ ਗਏ, 600 ਦੇ ਕਰੀਬ ਕਬਾਇਲੀ ਤੇ ਗੜ੍ਹੀ ਦੇ ਅੰਦਰ 12 ਸਿੱਖ ਫੌਜੀ ਵੀ ਸ਼ਹੀਦ ਹੋ ਗਏ ਸਨ। ਗੋਲੀ ਸਿੱਕਾ ਵੀ ਕਿਨਾਰੇ ‘ਤੇ ਸੀ ਪਰ ਸਿੱਖ ਜਵਾਨ ਚੜ੍ਹਦੀ ਕਲਾ ਵਿੱਚ ਸਨ। ਕਿਵੇਂ ਨਾ ਕਿਵੇਂ ਦੁਸ਼ਮਣ ਨੇ ਇੱਕ ਪਾਸੇ ਕੰਧ ‘ਚ ਪਾੜ ਪਾ ਲਿਆ। ਪਰ ਸਿੱਖ ਫੌਜੀਆਂ ਨੇ ਦੁਸ਼ਮਣ ਨੂੰ ਅੰਦਰ ਨਾ ਆਉਣ ਦਿੱਤਾ। ਦੁਸ਼ਮਣ ਨੇ ਤਰਕੀਬ ਘੜੀ ਤੇ ਆਸੇ-ਪਾਸੇ ਘਾਹ-ਫੂਸ ਨੂੰ ਅੱਗ ਲਗਾ ਕੇ ਧੂੰਆਂ ਹੀ ਧੂੰਆਂ ਕਰ ਦਿੱਤਾ।(Country sculptor: Luke Perry)
ਅੰਦਰੋਂ ਫੌਜੀ ਸਿਰਫ ਬੋਨਟਾਂ ਨਾਲ ਹੀ ਲੜ ਰਹੇ ਸਨ। 20 ਫੌਜੀ ਸ਼ਹੀਦੀ ਪ੍ਰਾਪਤ ਕਰ ਗਏ। ਇਕੱਲਾ ਸਿਗਨਲਮੈਨ ਗੁਰਮੁਖ ਸਿੰਘ ਹੀ ਬਚਿਆ ਸੀ। ਸਿਗਨਲਮੈਨ ਗੁਰਮੁਖ ਸਿੰਘ ਨੇ ਕਰਨਲ ਹਾਰਟਨ ਨੂੰ ਸਿਗਨਲ ਦਿੱਤਾ ਕਿ ਮੇਰੇ ਸਾਰੇ ਸਾਥੀ ਸ਼ਹੀਦ ਹੋ ਚੁੱਕੇ ਹਨ। ਮੈਂ ਇਕੱਲਾ ਹੀ ਬਚਿਆ ਹਾਂ। ਮੈਨੂੰ ਸਿਗਨਲ ਬੰਦ ਕਰਨ ਦਾ ਹੁਕਮ ਦਿੱਤਾ ਜਾਵੇ ਤਾਂ ਕਿ ਮੈਂ ਵੀ ਆਪਣੇ ਸਾਥੀਆਂ ਨਾਲ ਸ਼ਾਮਿਲ ਹੋ ਜਾਵਾਂ। ਸੋ ਉਸ ਨੇ ਸਿਗਨਲ ਬੰਦ ਕਰਕੇ ਜੈਕਾਰਾ ਲਗਾਇਆ ਤੇ ਬੰਦੂਕ ਦੀ ਬੋਨਟ ਨਾਲ 20 ਤੋਂ ਵਧੇਰੇ ਦੁਸ਼ਮਣਾਂ ਨੂੰ ਢੇਰ ਕਰ ਦਿੱਤਾ। ਅਖੀਰ ਦੁਸ਼ਮਣ ਨੇ ਗੜ੍ਹੀ ਨੂੰ ਅੱਗ ਲਗਾ ਦਿੱਤੀ। (Country sculptor: Luke Perry)