ਚੀਨ ਦੀਆਂ ਸਖਤ ਕੋਵਿਡ -19 ਪਾਬੰਦੀਆਂ ਦੇ ਵਿਰੁੱਧ ਪ੍ਰਦਰਸ਼ਨ ਤੀਜੇ ਦਿਨ ਵੀ ਜਾਰੀ ਰਿਹਾ ਕਿਉਂਕਿ ਸੈਂਕੜੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਵਿੱਚ ਝੜਪ ਹੋ ਗਈ। ਕਈ ਥਾਵਾਂ ਤੋਂ ਖ਼ਬਰ ਹੈ ਕਿ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਭਾਰੀ ਬਲ ਦਾ ਪ੍ਰਯੋਗ ਵੀ ਕੀਤਾ ਹੈ। ਪ੍ਰਦਰਸ਼ਨ ਦੀਆਂ ਕਈ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ, ਜਿਸ 'ਚ ਪ੍ਰਦਰਸ਼ਨਕਾਰੀ ਹੱਥਾਂ 'ਚ ਖਾਲੀ ਤਖਤੀਆਂ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। (Image: AFP)
ਰਾਇਟਰਜ਼ ਦੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਬੱਸ ਵਿੱਚ ਭਰ ਕੇ ਥਾਣੇ ਲੈ ਜਾ ਰਹੀ ਹੈ। ਇਸ ਦੇ ਨਾਲ ਹੀ ਦਰਜਨਾਂ ਪੁਲਿਸ ਮੁਲਾਜ਼ਮਾਂ ਦੇ ਨਾਲ ਸੜਕਾਂ ਤੋਂ ਲੋਕਾਂ ਦਾ ਪਿੱਛਾ ਕੀਤਾ ਜਾ ਰਿਹਾ ਹੈ। ਇੱਕ ਦਹਾਕੇ ਪਹਿਲਾਂ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਚੀਨ ਵਿੱਚ ਇਹ ਪਹਿਲਾ ਵੱਡਾ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ। (Image: AFP)
ਯੂਨਾਈਟਿਡ ਕਿੰਗਡਮ ਦੇ ਜਨਤਕ ਪ੍ਰਸਾਰਕ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨਾਂ ਨੂੰ ਕਵਰ ਕਰਨ ਵਾਲੇ ਇੱਕ ਮਾਨਤਾ ਪ੍ਰਾਪਤ ਬੀਬੀਸੀ ਰਿਪੋਰਟਰ 'ਤੇ ਵੀ ਹਮਲਾ ਕੀਤਾ ਗਿਆ ਸੀ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਪੱਤਰਕਾਰ ਨੂੰ ਰਿਹਾਅ ਹੋਣ ਤੋਂ ਪਹਿਲਾਂ ਕਈ ਘੰਟੇ ਤੱਕ ਹਿਰਾਸਤ ਵਿੱਚ ਰੱਖਿਆ ਗਿਆ ਸੀ। ਗ੍ਰਿਫਤਾਰੀ ਦੌਰਾਨ ਪੁਲਿਸ ਨੇ ਉਸ ਨੂੰ ਲੱਤਾਂ ਅਤੇ ਮੁੱਕੇ ਵੀ ਮਾਰੇ। (Image: AFP)