ਕਵਾਡ ਮੀਟਿੰਗ ਵਿੱਚ ਅਮਰੀਕੀ ਰਾਸ਼ਟਰਪਤੀ ਬਿਡੇਨ ਨੇ ਸਭ ਤੋਂ ਪਹਿਲਾਂ ਰੂਸ-ਯੂਕਰੇਨ ਜੰਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਪੁਤਿਨ ਇੱਕ ਸੱਭਿਆਚਾਰ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਯੂਰਪੀ ਮੁੱਦਾ ਨਹੀਂ ਹੈ, ਸਗੋਂ ਵਿਸ਼ਵ ਪੱਧਰੀ ਮੁੱਦਾ ਹੈ। ਰੂਸ ਨੇ ਯੂਕਰੇਨ ਨੂੰ ਕਣਕ ਦੀ ਬਰਾਮਦ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਨਾਲ ਆਲਮੀ ਖੁਰਾਕ ਸੰਕਟ ਪੈਦਾ ਹੋ ਗਿਆ ਹੈ। ਰੂਸ ਜਿੰਨੀ ਦੇਰ ਤੱਕ ਇਸ ਜੰਗ ਨੂੰ ਖਿੱਚੇਗਾ, ਅਮਰੀਕਾ ਓਨਾ ਹੀ ਆਪਣੇ ਭਾਈਵਾਲਾਂ ਨਾਲ ਸਹਿਯੋਗ ਕਰੇਗਾ।