ਵਾਸ਼ਿੰਗਟਨ- ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ ਟੀਕਾ ਇੱਕ ਪ੍ਰਭਾਵਸ਼ਾਲੀ ਹਥਿਆਰ ਹੈ। ਪਰ ਫਿਰ ਵੀ ਲੋਕ ਟੀਕਾ ਲਗਵਾਉਣ ਤੋਂ ਕੰਨੀ ਕਤਰਾ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਅਮਰੀਕਾ ਵਿੱਚ ਸਾਹਮਣੇ ਆਇਆ ਹੈ। ਅਮਰੀਕਾ ਦੀ ਇੱਕ ਕੰਪਨੀ ਨੇ 1400 ਲੋਕਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਉਨ੍ਹਾਂ ਸਾਰਿਆਂ ਨੇ ਟੀਕਾ (Covid Vaccine) ਲਗਵਾਉਣ ਤੋਂ ਇਨਕਾਰ ਕਰ ਦਿੱਤਾ ਸੀ।