Home » photogallery » lifestyle » HEALTH DIABETES PATIENTS MUST DRINK THESE HEALTHY DRINKS

ਡਾਇਬਟੀਜ਼ ਦੇ ਮਰੀਜ਼ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨ ਇਹ ਹੈਲਦੀ ਡਰਿੰਕ, ਮਿਲੇਗਾ ਫਾਇਦਾ

Healthy Drinks For Diabetic Patient: ਡਾਇਬਟੀਜ਼ ਇੱਕ ਅਜਿਹੀ ਬਿਮਾਰੀ ਹੈ ਜੋ ਵਿਅਕਤੀ ਨੂੰ ਪੂਰੀ ਤਰ੍ਹਾਂ ਪਰੇਸ਼ਾਨ ਕਰਦੀ ਹੈ। ਅੱਜ ਦੇ ਸਮੇਂ ਵਿੱਚ ਸ਼ੂਗਰ ਇੱਕ ਗੰਭੀਰ ਸਮੱਸਿਆ ਬਣ ਗਈ ਹੈ। ਦੱਸ ਦੇਈਏ ਕਿ ਡਾਇਬਟੀਜ਼ ਨੂੰ ਪੂਰੀ ਤਰ੍ਹਾਂ ਨਾਲ ਠੀਕ ਕਰਨਾ ਸੰਭਵ ਨਹੀਂ ਹੈ ਪਰ ਇਸ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ। ਇਸ ਦੇ ਲਈ ਸਰੀਰ 'ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣਾ ਪੈਂਦਾ ਹੈ। ਸ਼ੂਗਰ ਤੋਂ ਪੀੜਤ ਲੋਕਾਂ ਨੂੰ ਦਿਲ ਦੇ ਦੌਰੇ ਅਤੇ ਦਿਲ ਦੇ ਸਟਰੋਕ ਦਾ ਬਹੁਤ ਜ਼ਿਆਦਾ ਖ਼ਤਰਾ ਹੁੰਦਾ ਹੈ। ਇਸ ਦੇ ਨਾਲ ਹੀ ਡਾਇਬਟੀਜ਼ ਨਾਲ ਕਿਡਨੀ ਅਤੇ ਯੂਰਿਨ ਦੀ ਸਮੱਸਿਆ ਵੀ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਣ ਲਈ ਸ਼ੂਗਰ ਦੇ ਮਰੀਜ਼ ਆਪਣੀ ਡਾਈਟ 'ਚ ਫਲ, ਹਰੀਆਂ ਸਬਜ਼ੀਆਂ ਅਤੇ ਸਾਬਤ ਅਨਾਜ ਨੂੰ ਸ਼ਾਮਲ ਕਰ ਸਕਦੇ ਹਨ। ਆਓ ਤੁਹਾਨੂੰ ਕੁਝ ਅਜਿਹੇ ਖਾਸ ਡ੍ਰਿੰਕਸ ਬਾਰੇ ਦੱਸਦੇ ਹਾਂ, ਜਿਨ੍ਹਾਂ ਨਾਲ ਸਰੀਰ 'ਚ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ 'ਚ ਰੱਖਿਆ ਜਾ ਸਕਦਾ ਹੈ।

  • |