ਪਪੀਤਾ - ਪਪੀਤਾ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ। ਪਪੀਤੇ 'ਚ ਫਾਈਬਰ ਦੀ ਮਾਤਰਾ ਵੀ ਜ਼ਿਆਦਾ ਹੁੰਦੀ ਹੈ। ਇਹ ਐਂਟੀਆਕਸੀਡੈਂਟਸ ਨਾਲ ਵੀ ਭਰਪੂਰ ਹੁੰਦਾ ਹੈ। ਇਸ ਦੇ ਨਾਲ ਹੀ ਇਹ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ 'ਚ ਕਾਫੀ ਮਦਦ ਕਰਦਾ ਹੈ। ਅਮਰੂਦ- ਅਮਰੂਦ ਖਾਣ ਨਾਲ ਸਰੀਰ 'ਚ ਵਿਟਾਮਿਨ ਸੀ ਦੀ ਕਮੀ ਪੂਰੀ ਹੁੰਦੀ ਹੈ। ਅਮਰੂਦ ਖਾਣ ਨਾਲ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਮਿਊਨਿਟੀ ਵਧਦੀ ਹੈ ਅਤੇ ਸਰੀਰ ਕਈ ਤਰ੍ਹਾਂ ਦੇ ਇਨਫੈਕਸ਼ਨ ਤੋਂ ਦੂਰ ਰਹਿੰਦਾ ਹੈ। ਨਿੰਬੂ- ਨਿੰਬੂ 'ਚ ਮੌਜੂਦ ਵਿਟਾਮਿਨ ਸੀ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ। ਇਹ ਪੇਟ ਨੂੰ ਸਿਹਤਮੰਦ ਰੱਖਦਾ ਹੈ। ਨਿੰਬੂ ਦਾ ਸੇਵਨ ਨਾ ਸਿਰਫ਼ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਦਾ ਹੈ ਸਗੋਂ ਚਮੜੀ ਅਤੇ ਵਾਲਾਂ ਨੂੰ ਵੀ ਸਿਹਤਮੰਦ ਰੱਖਦਾ ਹੈ। ਲੀਚੀ- ਲੀਚੀ ਵਿੱਚ ਓਮੇਗਾ-3 ਅਤੇ ਓਮੇਗਾ-6 ਫੈਟੀ ਐਸਿਡ ਹੁੰਦੇ ਹਨ, ਜੋ ਦਿਮਾਗ, ਦਿਲ ਅਤੇ ਖੂਨ ਦੀਆਂ ਨਾੜੀਆਂ ਨੂੰ ਲਾਭ ਪਹੁੰਚਾਉਂਦੇ ਹਨ। ਇਹ ਫਲ ਵਿਟਾਮਿਨ ਸੀ ਦੀ ਭਰਪੂਰ ਮਾਤਰਾ ਪ੍ਰਦਾਨ ਕਰਦਾ ਹੈ। ਕੀਵੀ- ਵਿਟਾਮਿਨ ਸੀ ਨਾਲ ਭਰਪੂਰ ਕੀਵੀ ਫਲ ਆਕਸੀਡੇਟਿਵ ਤਣਾਅ ਨੂੰ ਘਟਾਉਣ, ਕੋਲੇਸਟ੍ਰੋਲ ਨੂੰ ਘੱਟ ਕਰਨ ਅਤੇ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਵਿੱਚ ਮਦਦ ਕਰਦਾ ਹੈ। ਕੀਵੀ ਸ਼ੂਗਰ ਰੋਗੀਆਂ ਲਈ ਵੀ ਬਹੁਤ ਫਾਇਦੇਮੰਦ ਹੈ। ਬ੍ਰੋਕਲੀ- ਬਰੋਕਲੀ ਇੱਕ ਹਰੀ ਸਬਜ਼ੀ ਹੈ ਜੋ ਗੋਭੀ ਵਰਗੀ ਦਿਖਾਈ ਦਿੰਦੀ ਹੈ। ਬ੍ਰੋਕਲੀ ਵਿਟਾਮਿਨ-ਸੀ ਨਾਲ ਭਰਪੂਰ ਹੁੰਦੀ ਹੈ ਜੋ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੀ ਹੈ ਅਤੇ ਦਿਲ ਨੂੰ ਸਿਹਤਮੰਦ ਰੱਖਦੀ ਹੈ। ਸੰਤਰਾ - ਆਪਣੀ ਖੁਰਾਕ ਵਿੱਚ ਵਿਟਾਮਿਨ ਸੀ ਦੀ ਲੋੜੀਂਦੀ ਮਾਤਰਾ ਨੂੰ ਸ਼ਾਮਲ ਕਰਨ ਲਈ ਸੰਤਰਾ ਸਭ ਤੋਂ ਵਧੀਆ ਸਰੋਤ ਹੈ। ਇਸ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ। ਇਹ ਚਮੜੀ ਅਤੇ ਵਾਲਾਂ ਲਈ ਵੀ ਚੰਗਾ ਹੈ।