ਤੀਸਰੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ । ਇਸ ਮੌਕੇ ਜਿਥੇ ਸੰਗਤਾ ਵਲੌ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਗਿਆ ਉਥੇ ਹੀ ਇਲਾਹੀ ਬਾਣੀ ਅਤੇ ਕੀਰਤਨ ਸਰਵਨ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਤਾਰ ਸਿੰਘ ਵਲੌ ਸੰਗਤਾ ਨੂੰ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਦਿੱਤੀ ਗਈ ਅਤੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਨ ਦੀ ਬੇਨਤੀ ਕੀਤੀ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ। ਪਾਵਨ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ।