

ਸ਼ੁੱਕਰਵਾਰ ਨੂੰ ਕੋਹਰੇ ਕਾਰਨ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜੈਪੁਰ ਤੋਂ ਚੰਡੀਗੜ੍ਹ ਆ ਰਹੀ ਬੱਸ ਪਿੰਡ ਗਯੋਂਗ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਟਰਾਲੇ ਨਾਲ ਟਕਰਾ ਗਈ।


ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਦੀ ਇੱਕ ਪ੍ਰਾਈਵੇਟ ਸਲੀਪਰ ਬੱਸ ਚੰਡੀਗੜ੍ਹ ਜਾ ਰਹੀ ਸੀ ਜੋ ਸੜਕ 'ਤੇ ਖੜ੍ਹੇ ਟਰਾਲੇ ਨਾਲ ਟਕਰਾ ਗਈ। ਇਹ ਹਾਦਸਾ ਸਵੇਰੇ ਛੇ ਵਜੇ ਵਾਪਰਿਆ। ਇਸ ਹਾਦਸੇ ਵਿੱਚ ਬੱਸ ਡਰਾਈਵਰ ਮੁਕੇਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ।


ਬੱਸ ਵਿਚ ਸਵਾਰ 16 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਚਾਰ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਪੀਜੀਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ।


ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ।


ਪੁਲਿਸ ਅਨੁਸਾਰ ਇਹ ਹਾਦਸਾ ਧੁੰਦ ਕਾਰਨ ਵਾਪਰਿਆ। ਸਵੇਰੇ ਜ਼ਿਆਦਾ ਧੁੰਦ ਪੈਣ ਕਾਰਨ ਬੱਸ ਚਾਲਕ ਨੂੰ ਸੜਕ ‘ਤੇ ਸੜਕ ਕਿਨਾਰੇ ਖੜਾ ਟਰਾਲਾ ਨਹੀਂ ਦਿਖਾਈ ਦਿੱਤਾ, ਜਿਸ ਕਾਰਨ ਬੱਸ ਉਸ ਨਾਲ ਟਕਰਾ ਗਈ।