Home » photogallery » national » ASSAM FLOOD HEAVY RAINFALL MORE THAN FOUR LAKH PEOPLE AFFECTED KS

ਅਸਾਮ 'ਚ ਹੜ੍ਹ ਨਾਲ ਹਾਹਾਕਾਰ...4 ਲੱਖ ਲੋਕ ਪ੍ਰਭਾਵਤ, 40 ਹਜ਼ਾਰ ਲੋਕ ਰਾਹਤ ਕੈਂਪਾਂ 'ਚ ਪੁੱਜੇ

ਗੁਹਾਟੀ: ਆਸਾਮ (Assam) ਵਿੱਚ ਇਨ੍ਹੀਂ ਦਿਨੀਂ ਹੋ ਰਹੀ ਭਾਰੀ ਬਾਰਿਸ਼ (Heavy Rain) ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਵਾਰ ਵੀ ਹੜ੍ਹ ਨਾਲ ਲੱਖਾਂ ਲੋਕ ਪ੍ਰਭਾਵਿਤ ਹੋ ਰਹੇ ਹਨ। ਇਸ ਕੜੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੱਸ ਦਈਏ ਕਿ ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • |