Home » photogallery » national » ASSAM FLOOD MORE THAN 21 LAKH PEOPLE AFFECT AND 134 PEOPLE DIED TILL MONDAY

ਆਸਾਮ : ਹੁਣ ਤੱਕ 134 ਲੋਕਾਂ ਦੀ ਮੌਤ, ਲੱਖਾਂ ਪ੍ਰਭਾਵਿਤ, ਤਸਵੀਰਾਂ 'ਚ ਹੜ੍ਹ ਦਾ ਕਹਿਰ

ਗੁਹਾਟੀ : ਅਸਾਮ ਵਿੱਚ ਹੜ੍ਹ ਦੀ ਸਥਿਤੀ ਬਹੁਤ ਗੰਭੀਰ ਹੋ ਗਈ ਹੈ। ਲਗਭਗ ਇੱਕ ਮਹੀਨੇ ਤੋਂ ਆਸਾਮ ਦੇ ਕਈ ਜ਼ਿਲ੍ਹਿਆਂ ਵਿੱਚ ਲੱਖਾਂ ਲੋਕ ਹੜ੍ਹ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਦੂਜੇ ਪਾਸੇ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਵਿੱਚ ਲੱਗੀ ਹੋਈ ਹੈ। ਅਸਾਮ ਦੇ ਨਗਾਓਂ ਜ਼ਿਲ੍ਹੇ ਦੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਨਿਸਾਰਗਾ ਹਿਵਾਰੇ ਨੇ ਕਿਹਾ ਕਿ ਰਾਜ ਸਰਕਾਰ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰ ਰਹੀ ਹੈ। ਸਰਕਾਰ ਵੱਲੋਂ ਸਾਰਾ ਖਰਚ ਕੀਤਾ ਜਾ ਰਿਹਾ ਹੈ। ਕਿਸੇ ਵੀ ਪੀੜਤ ਨੂੰ ਪੈਸੇ ਦੇਣ ਦੀ ਲੋੜ ਨਹੀਂ ਹੈ। ਸਾਨੂੰ ਸ਼ਿਕਾਇਤ ਮਿਲੀ ਹੈ ਅਤੇ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।

  • |